ਜ਼ਿਲ੍ਹਾ ਯੂਥ ਕਾਂਗਰਸ ਦੀ ਵਿਸ਼ੇਸ਼ ਮੀਟਿੰਗ, ਹਲਕੇ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਏ ਅਹਿਮ ਫ਼ੈਸਲੇ ਜ਼ਿਲ੍ਹਾ ਯੂਥ ਕਾਂਗਰਸ ਦੀ ਵਿਸ਼ੇਸ਼ ਮੀਟਿੰਗ, ਹਲਕੇ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਏ ਅਹਿਮ ਫ਼ੈਸਲੇ
Publish Date: Sat, 26 Sep 2026 08:55 PM (IST)
Updated Date: Sun, 27 Sep 2026 04:09 AM (IST)
ਪੀ 19 : ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਯੂਥ ਕਾਂਗਰਸ ਪ੍ਰਧਾਨ ਵਿਜੈ ਮੋਦਗਿੱਲ, ਸ਼ੁਭਮ ਸ਼ਰਮਾ ਸ਼ੁਭੀ, ਰਾਹੁਲ ਕਾਲੀਆ ਤੇ ਹੋਰ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਜ਼ਿਲ੍ਹਾ ਯੂਥ ਕਾਂਗਰਸ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਖੰਨਾ ਦੇ ਯੂਥ ਕਾਂਗਰਸ ਪ੍ਰਧਾਨ ਵਿਜੈ ਮੋਦਗਿੱਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ’ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ, ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਇੰਚਾਰਜ ਰਾਹੁਲ ਕਾਲੀਆ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ, ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿਲ, ਹਲਕਾ ਸਮਰਾਲਾ ਦੇ ਯੂਥ ਪ੍ਰਧਾਨ ਵਿਸ੍ਵਾਲ ਭਾਰਤੀ ਪੰਜਾਬ ਯੂਥ ਕਾਂਗਰਸ ਦੀ ਸਕੱਤਰ ਸਿਵਾਨੀ ਸ਼ਰਮਾ, ਯੂਥ ਕਾਂਗਰਸ ਦੇ ਸੀਨੀਅਰ ਆਗੂ ਅੰਕਿਤ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਰਹੇ। ਮੀਟਿੰਗ ਦੌਰਾਨ ਯੂਥ ਕਾਂਗਰਸ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਤੇ ਹਲਕੇ ’ਚ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਹਲਕੇ ’ਚ ‘ਹਰ ਘਰ ਝੰਡਾ , ਹਰ ਘਰ ਪੰਜਾ’ ਮੁਹਿੰਮ ਨੂੰ ਪੂਰੇ ਉਤਸ਼ਾਹ ਨਾਲ ਚਲਾਇਆ ਜਾਵੇਗਾ। ਇਸ ਤਹਿਤ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਕਰਨਗੇ ਤੇ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਚਲਾਇਆ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨਵੀਂ ਮੈਂਬਰਸ਼ਿਪ ਤੇ ਭਰਤੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ। ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੋੜਨ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਉਪਰਾਲੇ ਕੀਤੇ ਜਾਣਗੇ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਯੂਥ ਕਾਂਗਰਸ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਦੇ ਵਿਰੋਧ ’ਚ ਲੋਕਤੰਤਰਿਕ ਢੰਗ ਨਾਲ ਸੰਘਰਸ਼ ਤੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਯੂਥ ਕਾਂਗਰਸ ਦਾ ਉਦੇਸ਼ ਨੌਜਵਾਨਾਂ ਨੂੰ ਇੱਕਜੁੱਟ ਕਰਕੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।