ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ
ਖਾਲਸੇ ਦੇ ਸਾਜਨਾ ਦਿਵਸ ਨੂੰ ਸਮ੍ਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ
Publish Date: Wed, 15 Apr 2026 07:20 PM (IST)
Updated Date: Thu, 16 Apr 2026 04:07 AM (IST)

ਫੋਟੋ 49 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਦੁੱਗਰੀ ਧਾਂਦਰਾ ਰੋਡ ਸਿਟੀ ਇਨਕਲੇਵ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਖਾਲਸਾ ਦੇ ਸਾਜਨਾ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਦੇਖ ਰੇਖ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਈ ਭੁਪਿੰਦਰ ਸਿੰਘ ਖਾਲਸਾ ਲੁਧਿਆਣਾ ਵਾਲੇ, ਅਤੇ ਇਸਤਰੀ ਸਤਿਸੰਗ ਜੱਥੇ ਨੇ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆਂ। ਉਨ੍ਹਾਂ ਦੱਸਿਆ ਕਿ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਜਲੂਮਾਂ ਦੀ ਰਾਖੀ ਅਤੇ ਜਾਤ ਪਾਤ ਦਕਾ ਭੇਦ ਭਾਵ ਖਤਮ ਕਰਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਪੰਜ ਪਿਆਰਿਆਂ ਨੂੰ ਅਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਣਾ ਕੀਤੀ। ਉਨ੍ਹਾਂ ਕਿਹਾ ਕਿ ਦਸਮੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀਅ ਨੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਨੇ ਰਾਗੀ ਜੱਥੇ ਸਮੇਤ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਆਈਆਂ ਸ਼ਖ਼ਸੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਖਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕਰਮਜੀਤ ਸਿੰਘ, ਪਰਮਜੀਤ ਸਿੰਘ ਬੇਦੀ, ਦਲਜੀਤ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਗਪ੍ਰੀਤ ਸਿੰਘ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਗੁਰਮੀਤ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਰਜਨੀ, ਕਮਲਜੀਤ ਕੌਰ, ਮਨਜਿੰਦਰ ਕੌਰ, ਬਲਬੀਰ ਕੌਰ, ਪਰਮਜੀਤ ਕੌਰ, ਹਰਬੀਰ ਕੌਰ, ਮਨਜੀਤ ਕੌਰ, ਸਰੋਜ ਬਾਲਾ, ਗੁਰਪ੍ਰੀਤ ਕੌਰ ਸਮੇਤ ਸੰਗਤਾਂ ਹਾਜ਼ਰ ਸਨ।