- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਬਿੰਦਰ ਸਿੰਘ ਨੇ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਬੀਤੇ ਦਿਨ ਰਾਤ 11 ਵਜੇ ਦੇ ਕਰੀਬ ਉਹ ਅਤੇ ਉਸਦੇ ਪਿਤਾ ਆਪੋ ਆਪਣੇ ਵਾਹਨਾਂ ਤੇ ਸਵਾਰ ਹੋ ਕੇ ਬਾਜ਼ਾਰ ਤੋਂ ਘਰ ਜਾ ਰਹੇ ਸਨ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਗੁਰਨਾਮ ਸਿੰਘ ਉਸ ਤੋਂ ਥੋੜਾ ਜਿਹਾ ਅੱਗੇ ਸਨ।

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ: ਲੁਹਾਰਾ ਪੁਲ ’ਤੇ ਵਾਪਰੇ ਸੜਕ ਹਾਦਸੇ ’ਚ 71 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਗੁਰਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਸ਼ਹੀਦ ਜਸਦੇਵ ਨਗਰ ਦੇ ਵਾਸੀ ਰੋਬਿੰਦਰ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ। ਰੋਬਿੰਦਰ ਸਿੰਘ ਨੇ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਬੀਤੇ ਦਿਨ ਰਾਤ 11 ਵਜੇ ਦੇ ਕਰੀਬ ਉਹ ਅਤੇ ਉਸਦੇ ਪਿਤਾ ਆਪੋ ਆਪਣੇ ਵਾਹਨਾਂ ਤੇ ਸਵਾਰ ਹੋ ਕੇ ਬਾਜ਼ਾਰ ਤੋਂ ਘਰ ਜਾ ਰਹੇ ਸਨ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਗੁਰਨਾਮ ਸਿੰਘ ਉਸ ਤੋਂ ਥੋੜਾ ਜਿਹਾ ਅੱਗੇ ਸਨ। ਦੋਵੇਂ ਜਿਵੇਂ ਹੀ ਲੁਹਾਰਾ ਪੁਲ਼ ’ਤੇ ਪਹੁੰਚੇ ਤਾਂ ਉਥੋਂ ਲੰਘ ਰਹੀ ਇੱਕ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਗੁਰਨਾਮ ਸਿੰਘ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਹੇਠਾਂ ਡਿੱਗਦੇ ਹੀ ਟਰਾਲੀ ਦਾ ਟਾਇਰ ਗੁਰਨਾਮ ਸਿੰਘ ਦੀ ਛਾਤੀ ਤੋਂ ਲੰਘ ਗਿਆ ਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਟਰੈਕਟਰ ਟਰਾਲੀ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰੈਕਟਰ ਸਮੇਤ ਟਰਾਲੀ ਬਰਾਮਦ ਕਰ ਲਈ ਹੈ ਪੁਲਿਸ ਨੇ ਰੋਬਿੰਦਰ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।