ਸਪਰਿੰਗ ਡੇਲ ਸਕੂਲ ਦੇ ਬੱਚਿਆਂ ਨੇ ਫੁੱਲਾਂ ਨਾਲ ਮਨਾਈ ਹੋਲੀ
ਸਪਰਿੰਗ ਡੇਲ ਸਕੂਲ ਦੇ ਬੱਚਿਆਂ ਨੇ ਫੁੱਲਾਂ ਨਾਲ ਮਨਾਈ ਹੋਲੀ
Publish Date: Thu, 05 Mar 2026 06:18 PM (IST)
Updated Date: Fri, 06 Mar 2026 04:09 AM (IST)
ਫੋਟੋ 2, 3 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਸ਼ੇਰਪੁਰ ਸਥਿਤ ਸਪਰਿੰਗ ਡੇਲ ਸਕੂਲ ਵਿਖੇ ਹੋਲੀ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਦੇ ਬੱਚਿਆਂ ਨੇ ਜਿੱਥੇ ਰੰਗ ਬਿਰੰਗੇ ਫੁੱਲਾਂ ਨਾਲ ਹੋਲੀ ਖੇਡੀ, ਉੱਥੇ ਹੀ ਲੋਕਾਂ ਨੂੰ ਹੋਲੀ ਮਨਾਉਣ ਲਈ ਕੈਮੀਕਲ ਵਾਲੇ ਰੰਗਾਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਬੱਚਿਆਂ ਨੇ ਪੂਰਾ ਦਿਨ ਸਕੂਲ ’ਚ ਚੰਦਨ ਤੇ ਗ਼ੁਲਾਬ ਦੀਆਂ ਪੰਖੜੀਆਂ ਨਾਲ ਹੋਲੀ ਖੇਡੀ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਖੁਸ਼ੀ ’ਚ ਹੋਰ ਵਾਧਾ ਕਰਦੇ ਹੋਏ ਉਨ੍ਹਾਂ ਲਈ ਤਰ੍ਹਾਂ-ਤਰ੍ਹਾਂ ਦੀਆਂ ਮਠਿਆਈਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵੀ ਨੰਨ੍ਹੇ-ਮੁੰਨੇ ਬੱਚਿਆਂ ਨਾਲ ਫੁੱਲਾਂ ਦੀ ਹੋਲੀ ਖੇਡੀ। ਇਸ ਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ ਹੋਲੀ ਦੀਆਂ ਬਹੁਤ- ਬਹੁਤ ਵਧਾਈਆਂ ਦਿੱਤੀਆਂ।