
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਿਰੰਗਾ ਮੇਰੀ ਆਨ ਹੈ, ਤਿਰੰਗਾ ਮੇਰੀ ਸ਼ਾਨ ਹੈ ਦੀ ਧੁੰਨ ਨਾਲ਼ ਗੂੰਜਿਆ ਸਪਰਿੰਗ ਡੇਲ ਸਕੂਲ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਨੇ ਆਜ਼ਾਦੀ ਦੀ ਫ਼ਿਜ਼ਾ ਦਾ ਆਨੰਦ ਮਾਣਦੇ ਹੋਏ ਸੁਤੰਤਰਤਾ ਦਿਵਸ ਨੂੰ ਬੜੇ ਹੀ ਉਤਸ਼ਾਹ ਦੇ ਨਾਲ਼ ਮਨਾਇਆ। ਇਸ ਮੌਕੇ ਸਕੂਲ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਵੀ ਦੇਸ਼ ਭਗਤੀ ਦੇ ਗੀਤ ਸਾਰੇ ਜਹਾਂ ਸੇ ਅੱਛਾ ਹਿੰਦੁਸਤਾਨ ਹਮਾਰਾ, ਹਮ ਬੁਲਬੁਲੇ ਹੈਂ ਇਸਕੀ ਯੇ ਗੁਲਸਤਾਂ ਹਮਾਰਾ’ ਦੀ ਧੁੰਨ ਨਾਲ਼ ਹੋਈ। ਇਸ ਦੌਰਾਨ ਸਾਰੇ ਛੋਟੇ-ਛੋਟੇ ਬੱਚੇ ਤਿੰਨ ਰੰਗੇ ਪਹਿਰਾਵੇ ’ਚ ਸਜੇ ਹੋਏ ਨਜ਼ਰ ਆਏ। ਬੱਚੇ ਆਪਣੇ ਨਾਲ ਤਿੰਨ ਰੰਗਾ ਪਕਵਾਨ ਵੀ ਲੈ ਕੇ ਆਏ। ਇਸ ਦੇ ਨਾਲ਼ ਹੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਖ਼ੂਬਸੂਰਤ ਨਾਚ ਵੀ ਪੇਸ਼ ਕੀਤੇ ਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਵੀ ਸੁਣਾਈਆਂ। ਸਾਰੇ ਸਕੂਲ ਨੂੰ ਤਿਰੰਗੇ ਦੇ ਰੰਗਾਂ ਵਿੱਚ ਸਜਾਇਆ ਗਿਆ। ਸਾਰਾ ਸਕੂਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਨੂੰ ਦੇਸ਼ ਕੌਮ ਦੇ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣ ਲਈ ਪ੍ਰੇਰਿਆ ਅਤੇ ਦੇਸ਼ ਦੀ ਹਰ ਪੱਖੋਂ ਰਾਖੀ ਅਤੇ ਸੇਵਾ ਕਰਨ ਦੇ ਲਈ ਬੱਚਿਆਂ ਦਾ ਮਾਰਗਦਰਸ਼ਨ ਦੀ ਕੀਤਾ।