
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਸਪੀਐਸ ਹਸਪਤਾਲ ਨੇ ਅਜ਼ਾਦੀ ਦਿਵਸ ਮੌਕੇ ਕੱਢੀ ਐਬੂਲੈਂਸ ਜਾਗਰੂਕਤਾ ਰੈਲੀ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਐੱਸਪੀਐਸ ਹਸਪਤਾਲ ਦੇ ਪ੍ਰਬੰਧ ਨਿਰਦੇਸ਼ਕ ਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਸਪਤਾਲ ਦੀ ਮੈਨੇਜਮੈਂਟ ਵੱਲੋਂ ਆਜ਼ਾਦੀ ਦਿਵਸ ਮੌਕੇ ਵਿਸ਼ੇਸ਼ ਐਬੂਲੈਂਸ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਨਿਗਮ ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੂੰ ਅਜ਼ਾਦੀ ਲੈਣ ਲਈ ਬਹੁਤ ਘਾਲਣਾਵਾਂ ਘਾਲਣੀਆਂ ਪਈਆਂ ਅਤੇ ਇਸ ਵੇਲੇ ਸਾਡੇ ਸਾਹਮਣੇ ਦੇਸ਼ ਦੇ ਲੋਕਾਂ ਲਈ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਪ੍ਰਬੰਧ ਕਰਨਾ ਬਹੁਤ ਲਾਜ਼ਮੀ ਹੈ। ਉਨ੍ਹਾਂ ਐੱਸਪੀਐੱਸ ਹਸਪਤਾਲ ਵੱਲੋਂ ਨਿਭਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕੀਤੀ। ਹਸਪਤਾਲ ਦੇ ਸੀਓਓ ਜੁਗਿੰਦਰ ਅਵੱਧਿਆ ਨੇ ਹਸਪਤਾਲ ਵੱਲੋਂ ਸਮਾਜ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਰਵਿੰਦਰ ਸਿੰਘ ਕੂਕਾ, ਡਾ. ਜੀਪੀਐੱਸ ਕਲੇਰ, ਪੀਆਰਓ ਲਖਵੀਰ ਸਿੰਘ ਬੱਦੋਵਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ ਚੇਤਨ ਸ਼ਰਮਾ, ਅਮਿਤ ਅਰੋੜਾ, ਸੁਧੀਰ ਠਾਕੁਰ ਤੇ ਅਨੰਦ ਕਿਸ਼ੋਰ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਗਈ ਐਬੂਲੈਂਸ ਰੈਲੀ ਵਿੱਚ ਵੱਡੀ ਗਿਣਤੀ ’ਚ ਹਸਪਤਾਲ ਦੇ ਸਟਾਫ ਮੈਂਬਰਾ ਅਤੇ ਵੱਖ ਵੱਖ ਐਨਜੀਓ ਨੇ ਹਿੱਸਾ ਲਿਆ।