ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਨੇ 92ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ
ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ 92ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ
Publish Date: Thu, 19 Mar 2026 09:45 PM (IST)
Updated Date: Fri, 20 Mar 2026 04:16 AM (IST)

ਲੁਧਿਆਣਾ : ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਜਵਾਹਰ ਨਗਰ ਵਿਖੇ 92ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਧਰਮ ਪਤਨੀ ਸਾਬਕਾ ਕੌਂਸਲਰ ਮਮਤਾ ਆਸ਼ੂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਮਤਾ ਆਸ਼ੂ ਵੱਲੋਂ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮਿਲ ਕੇ 78 ਬੀਬੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਰਾਸ਼ਨ ਵੰਡ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਅੱਜ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਨਵਾਂ ਸਾਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਪ੍ਰਮਾਤਮਾ ਅੱਗੇ ਦੇਸ਼ ਵਾਸੀਆਂ ਦੀ ਤਰੱਕੀ ਖੁਸ਼ਹਲੀ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਨੇ ਵਿਸ਼ਵ ਵਿੱਚ ਚੱਲ ਰਹੀਆਂ ਜੰਗਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਇਹ ਜੰਗ ਜਲਦ ਤੋਂ ਜਲਦ ਖਤਮ ਹੋਣ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੀ ਮਹਿੰਗਾਈ ਦੇ ਚੱਲਦੇ ਹੋਏ ਆਮ ਇਨਸਾਨਾਂ ਨੂੰ ਘਰਾਂ ਦਾ ਗੁਜਾਰਾਂ ਕਰਨਾ ਮੁਸ਼ਕਿਲ ਹੈ, ਅਜਿਹੇ ਵਿੱਚ ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ 78 ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੇਕੇ ਉਨ੍ਹਾਂ ਦਾ ਗੁਜਾਰਾ ਅਸਾਨ ਕੀਤਾ ਹੋਇਆ ਹੈ ਜੋ ਬਹੁਤ ਹੀ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਸੋਸਾਇਟੀਆਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।
ਸੁਸਾਇਟੀ ਦੇ ਚੇਅਰਮੈਨ ਨੀਲ ਕਮਲ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੀ 21 ਮਾਰਚ ਨੂੰ ਭਗਵਾਨ ਵਾਲਮੀਕੀ ਧਰਮਸ਼ਾਲਾ, ਗਲੀ ਨੰਬਰ 14 ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ’ਚ ਅੱਖਾਂ, ਦੰਦਾਂ, ਬਲੱਡ ਪ੍ਰੈਸ਼ਰ, ਸ਼ੂਗਰ ਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ। ਸੁਸਾਇਟੀ ਦੇ ਕੈਸ਼ੀਅਰ ਦੀਪਕ ਆਨੰਦ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਜਿਨ੍ਹਾਂ ਮਰੀਜ਼ਾਂ ਨੂੰ ਡਾਕਟਰਾਂ ਵੱਲੋਂ ਅੱਖਾਂ ਦੇ ਆਪ੍ਰੇਸ਼ਨ ਦੀ ਸਲਾਹ ਦਿੱਤੀ ਜਾਵੇਗੀ, ਉਨ੍ਹਾਂ ਦਾ ਆਪਰੇਸ਼ਨ ਸੁਸਾਇਟੀ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਇਸ ਮੌਕੇ ਸਮਾਜ ਸੇਵਕ ਐਡਵੋਕੇਟ ਨਵਦੀਪ ਸ਼ਰਮਾ, ਪਰਮਜੀਤ ਸਿੰਘ ਪੰਮਾ, ਕਮਲ ਚੀਨਾ, ਰਜਨੀਸ਼ ਸ਼ਰਮਾ, ਰਕੇਸ਼ ਸ਼ਰਮਾ, ਜਸਪਾਲ ਸਿੰਘ ਸੋਨੂ, ਸਚਿਨ ਮੋਦਗਿਲ, ਸੰਦੀਪ ਸ਼ਰਮਾ, ਵਿਕਰਮ ਮੰਡੀ, ਵਿਜੇ ਭਾਂਬਰੀ, ਮਨੋਜ ਕੁਮਾਰ ਕਾਕਾ, ਗੁਰਵਿੰਦਰ ਸੋਨੂੰ, ਅਜੇ ਰਤਨ, ਸੰਨੀ ਮੋਟਰ, ਰਾਜ ਕੁਮਾਰ ਲਖੋਤਰਾ, ਇੰਦਰਪਾਲ ਸਿੰਘ, ਜੱਗੀ ਪ੍ਰਿੰਸ, ਵਿਜੇ ਲਗਾ, ਜੈ ਕੁਮਾਰ ਵਰਮਾ ਤੇ ਹੋਰ ਹਾਜ਼ਰ ਸਨ।