ਪੱਤਰ ਪ੍ਰਰੇਰਕ, ਲੁਧਿਆਣਾ : ਐੱਸਜੀਪੀਸੀ ਪ੍ਰਚਾਰ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਭਾਈ ਜਗਜੀਤ ਸਿੰਘ, ਬੀਬੀ ਗਗਨਦੀਪ ਕੌਰ ਅਤੇ ਭਾਈ ਸੁਖਪ੍ਰਰੀਤ ਸਿੰਘ ਸ਼੍ਰੀ ਅਮਿ੍ਤਸਰ ਸਾਹਿਬ ਦੇ ਰਾਗੀ ਜੱਥਿਆਂ ਨੇ ਨਿਹਾਲ ਕਰਦਿਆਂ ਹੋਇਆਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ 'ਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ। ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ। ਗਿਆਨੀ ਕੁਲਵਿੰਦਰ ਸਿੰਘ ਨੇ ਸ਼੍ਰੀ ਸੁਖਮਨੀ ਸਾਹਿਬ ਜੀ ਪਾਠ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਰਜਿੰਦਰਪਾਲ ਸਿੰਘ ਵੱਲੋਂ ਸ਼੍ਰੀ ਜਪੁਜੀ ਸਾਹਿਬ ਅਤੇ ਸ਼੍ਰੀ ਚੋਪਾਈ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਐੱਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਜੀ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਸੰਗਤਾਂ ਵੱਧ ਚੜ ਕੇ ਸ਼ਾਮਲ ਹੋਣ। ਇਸ ਸਮਾਗਮ ਵਿੱਚ ਐੱਸਜੀਪੀਸੀ ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰਰੀਤ ਸਿੰਘ ਵਿੰਕਲ, ਕੰਵਲਪ੍ਰਰੀਤ ਸਿੰਘ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ।