ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸੌ ਫ਼ੀਸਦੀ
ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਨਤੀਜਾ ਰਿਹਾ 100 ਫੀਸਦੀ
Publish Date: Wed, 08 Apr 2026 09:02 PM (IST)
Updated Date: Thu, 09 Apr 2026 04:11 AM (IST)
ਫੋਟੋ- 20 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਨੇ ਬਿਨ੍ਹਾਂ ਬੋਰਡ ਦੀਆਂ ਜਮਾਤਾਂ ਦਾ ਸਲਾਨਾ ਨਤੀਜਾ ਐਲਾਨਿਆ, ਜੋ ਕਿ 100 ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਸਲਾਨਾ ਪੇਪਰਾਂ ਵਿੱਚ ਸਾਰੇ ਵਿਦਿਆਰਥੀ ਬਹੁਤ ਹੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਜਿਸ ਦੀ ਖੁਸ਼ੀ ਵਿੱਚ ਸਕੂਲ ਪ੍ਰਬੰਧਕਾਂ ਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਉਲੀਕਿਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਸਿੰਘ ਵੱਲੋਂ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਗਰੈਜੂਏਸ਼ਨ ਸੈਰੇਮਨੀ ਦਾ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਸਾਰੀਆਂ ਜਮਾਤਾਂ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਸਟੇਜ ਉੱਪਰ ਸਰਟੀਫਿਕੇਟ ਅਤੇ ਡਿਗਰੀਆਂ ਦਿੱਤੀਆਂ ਗਈਆਂ। ਬੱਚਿਆਂ ਵੱਲੋਂ ਸਟੇਜ ਦੇ ਉੱਤੇ ਸਪੀਚ ਦੇ ਕੇ ਪ੍ਰੋਗਰਾਮ ਨੂੰ ਹੋਰ ਸ਼ਾਨਦਾਰ ਬਣਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ ਵੱਲੋਂ ਮਾਪਿਆਂ ਨੂੰ ਬੱਚਿਆਂ ਦੇ ਵਧੀਆਂ ਨੰਬਰਾਂ ਨਾਲ ਪਾਸ ਹੋਣ ਤੇ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਰ ਇੰਦਰਜੀਤ ਕੌਰ, ਪਿੰਕੀ ਚਿਲਾਣਾ, ਰਮਨਜੀਤ ਸਿੰਘ, ਪਰਮਪ੍ਰੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।