ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 12 Apr 2026 06:04 PM (IST)
Updated Date: Sun, 12 Apr 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਭਰ ਵਿਚ ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ, ਜਨਤਾ ਨਗਰ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਵਿਚੋਂ ਐੱਮਐੱਚ ਰਜਾ (93 ਫੀਸਦੀ) ਅੰਕਾਂ ਨਾਲ ਪਹਿਲਾ ਦਰਜਾ, ਦੂਸਰਾ ਦਰਜਾ ਅਨਾਮਿਕਾ ਨੇ 85 ਫ਼ੀਸਦੀ ਅੰਕਾਂ ਨਾਲ ਅਤੇ ਤੀਸਰਾ ਦਰਜਾ ਮਨਮੋਹਨ ਸਿੰਘ ਨੇ 81 ਫੀਸਦੀ ਨਾਲ ਹਾਸਿਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਅਗਲਿਆਂ ਪ੍ਰੀਖਿਆਵਾਂ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਬਲਜੀਤ ਸਿੰਘ ,ਪ੍ਰਿੰਸੀਪਲ ਕਮਲਜੀਤ ਕੌਰ, ਇੰਦਰਜੀਤ ਕੌਰ, ਜਗਮੋਹਨ ਕੌਰ, ਪਰਮਪ੍ਰੀਤ ਕੌਰ, ਪਿੰਕੀ ਚਿਲਾਣਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।