ਐੱਸਐੱਸਪੀ ਡਾ. ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ ਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ
Publish Date: Sat, 21 Nov 2026 06:23 PM (IST)
Updated Date: Sun, 22 Nov 2026 04:04 AM (IST)
* ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ * ਰਿਕਾਰਡ ਦੀ ਜਾਂਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ * ਗਸ਼ਤ ਤੇਜ਼ ਕਰਨ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਮਾਮਲਿਆਂ ’ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਪੀ 04, 05 : ਪੁਲਿਸ ਰਿਕਾਰਡ ਦੀ ਜਾਂਚ ਕਰਦੇ ਹੋਏ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਖੰਨਾ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਥਾਣਿਆਂ ’ਚ ਚੱਲ ਰਹੇ ਕੰਮਕਾਜ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸਪੀਐੱਚ ਹਰਪਿੰਦਰ ਕੌਰ ਗਿੱਲ ਵੀ ਉਨ੍ਹਾਂ ਨਾਲ ਮੌਜੂਦ ਰਹੇ। ਨਿਰੀਖਣ ਦੌਰਾਨ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣੇ ਦੇ ਪੁਲਿਸ ਰਿਕਾਰਡ ਦੀ ਜਾਂਚ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਥਾਣੇ ’ਚ ਰੱਖੇ ਰਿਕਾਰਡ, ਪੁਲਿਸ ਦੀ ਕਾਰਜਪ੍ਰਣਾਲੀ ਤੇ ਇਲਾਕੇ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਐਸਐਸਪੀ ਨੇ ਥਾਣੇ ’ਚ ਤਾਇਨਾਤ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਚੌਕਸੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਲਾਕੇ ’ਚ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇ, ਸ਼ੱਕੀ ਵਿਅਕਤੀਆਂ ਤੇ ਗਤੀਵਿਧੀਆਂ ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਸਥਿਤੀ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ, ਆਪਣੇ ਇਲਾਕੇ ’ਚ ਸਰਗਰਮ ਰਹਿਣ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਖੰਨਾ ਪੁਲਿਸ ਵੱਲੋਂ ਅਪਰਾਧਾਂ ਤੇ ਕਾਬੂ ਪਾਉਣ, ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਲਗਾਤਾਰ ਨਿਗਰਾਨੀ ਤੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ।