ਸਰਵਣ ਸਿੰਘ ਭੰਗਲਾਂ, ਸਮਰਾਲਾ : ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਪੰਜਾਬ ਪ੍ਰਧਾਨ ਰਮਨ ਵਡੇਰਾ ਤੇ ਭਾਵਾਧਸ ਦੇ ਪ੍ਰਧਾਨ ਪਵਨ ਸਹੋਤਾ ਵੱਲੋਂ ਖੰਨਾ ਦੇ ਨਵੇਂ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਖੰਨਾ ਸ਼ਹਿਰ 'ਚ ਦੁਬਾਰਾ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਗਿਆ। ਆਗੂਆਂ ਨੇ ਗਰੇਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਸੂਬਾ ਪ੍ਰਧਾਨ ਰਮਨ ਵਡੇਰਾ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਲਾਕੇ 'ਚ ਅਮਨ ਤੇ ਸ਼ਾਂਤੀ ਨੂੰ ਕਾਇਮ ਰੱਖਣ ਤੇ ਸ਼ਰਾਰਤੀ ਅਨਸਰਾਂ ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦੀ ਮੰਗ ਕੀਤੀ। ਐੱਸਐੱਸਪੀ ਗਰੇਵਾਲ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਸਮੁੱਚੇ ਇਲਾਕੇ 'ਚ ਕਾਨੂੰਨ ਵਿਵਸਥਾ ਬਹਾਲ ਰੱਖਣ ਲਈ ਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਯੂਥ ਆਗੂ ਸੁਖਪਾਲ ਸੁੱਖਾ ਤੇ ਵਿੱਕੀ ਵਡੇਰਾ ਵੀ ਹਾਜ਼ਰ ਸਨ।