ਚੋਰੀ ਦੇ ਪਿਸਤੌਲ ਤੇ 7 ਜਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ, MBD ਮਾਲ ਕੋਲੋਂ ਕਾਰ ਦਾ ਸ਼ੀਸ਼ਾ ਤੋੜ ਕੇ ਉਡਾਇਆ ਸੀ ਹਥਿਆਰ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ ਹੰਬੜਾਂ ਰੋਡ ਦੇ ਅਲਟੋਸ ਨਗਰ ਚੋਂ ਸਕੂਟਰ ਸਵਾਰ ਰਵਿੰਦਰ ਕੁਮਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 7.65 ਐਮਐਮ ਦਾ ਪਿਸਤੌਲ ਬਰਾਮਦ ਕੀਤਾ ਗਿਆ।
Publish Date: Tue, 10 Nov 2026 11:28 AM (IST)
Updated Date: Tue, 10 Nov 2026 11:40 AM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ। ਲੜਾਈ ਝਗੜਿਆਂ ਦੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਥਾਣਾ ਪੀਏਯੂ ਦੀ ਪੁਲਿਸ ਨੇ ਚੋਰੀ ਦੇ ਪਿਸਤੌਲ ਅਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮਾਡਲ ਟਾਊਨ ਐਕਸਟੈਂਸ਼ਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਵਜੋਂ ਹੋਈ ਹੈ। ਪੜਤਾਲ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਕੁਝ ਦਿਨ ਪਹਿਲੋਂ ਇਹ ਪਿਸਤੌਲ ਐਮਬੀਡੀ ਮਾਲ ਦੇ ਕੋਲੋਂ ਇੱਕ ਕਾਰ ਦਾ ਸ਼ੀਸ਼ਾ ਤੋੜ ਕੇ ਚੋਰੀ ਕੀਤਾ ਸੀ।
ਤਫਤੀਸ਼ੀ ਅਫਸਰ ਦਮਨਪ੍ਰੀਤ ਸਿੰਘ ਦੇ ਮੁਤਾਬਕ ਮੁਲਜ਼ਮ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਮੰਗਲਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ ਹੰਬੜਾਂ ਰੋਡ ਦੇ ਅਲਟੋਸ ਨਗਰ ਚੋਂ ਸਕੂਟਰ ਸਵਾਰ ਰਵਿੰਦਰ ਕੁਮਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 7.65 ਐਮਐਮ ਦਾ ਪਿਸਤੌਲ ਬਰਾਮਦ ਕੀਤਾ ਗਿਆ।
ਪੜਤਾਲ ਦੇ ਦੌਰਾਨ ਸਾਹਮਣੇ ਆਇਆ ਕਿ ਇਹ ਪਿਸਤੌਲ ਚੋਰੀ ਦਾ ਹੈ ਅਤੇ ਮੁਲਜ਼ਮ ਨੇ ਐਮਬੀਡੀ ਮਾਲ ਦੇ ਬਿਲਕੁਲ ਸਾਹਮਣਿਓ ਇੱਕ ਕਾਰ ਦਾ ਸ਼ੀਸ਼ਾ ਤੋੜ ਕੇ ਪਿਸਤੋਲ ਚੋਰੀ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਪਿਸਤੌਲ ਚੋਰੀ ਦੇ ਸਬੰਧ ਵਿੱਚ ਵੀ ਪਹਿਲਾਂ ਤੋਂ ਮੁਕਦਮਾ ਦਰਜ ਹੈ।
ਜਾਂਚ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਲੜਾਈ ਝਗੜਿਆਂ ਤੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛ ਗਿੱਛ ਦੇ ਦੌਰਾਨ ਇਹ ਸਪਸ਼ਟ ਕਿ ਮੁਲਜ਼ਮ ਨੇ ਹਥਿਆਰ ਦੀ ਵਰਤੋਂ ਕਿੱਥੇ ਕਰਨੀ ਸੀ।