ਗੁਰੂ ਵਿਹਾਰ ਵਿਖੇ 37 ਲੱਖ ਦੇ ਵਿਕਾਸ ਕਾਰਜ ਸ਼ੁਰੂ
ਗੁਰੂ ਵਿਹਾਰ ਵਿਖੇ 37 ਲੱਖ ਦੀ ਲਾਗਤ ਨਾਲ ਗਲੀਆਂ ਦਾ ਕੰਮ ਹੋਇਆ ਸ਼ੁਰੂ
Publish Date: Sun, 10 May 2026 10:05 PM (IST)
Updated Date: Mon, 11 May 2026 04:15 AM (IST)

ਵਿਧਾਇਕ ਗਰੇਵਾਲ ਨੇ ਕੌਂਸਲਰ ਦੀਸ਼ਾ ਨਾਲ ਮਿਲਕੇ ਕੀਤਾ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਾਰਡ ਨੰਬਰ 6 ਦੇ ਇਲਾਕੇ ਗੁਰੂ ਵਿਹਾਰ ਵਿੱਚ ਐਤਵਾਰ ਨੂੰ ਕਰੀਬ 37 ਲੱਖ ਦੀ ਲਾਗਤ ਨਾਲ ਮੁੜ ਤੋਂ ਗਲੀਆਂ ਬਨਾਉਣ ਦਾ ਕੰਮ ਸ਼ੁਰੂ ਹੋਇਆ। ਇਨ੍ਹਾਂ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਦੇ ਕੌਂਸਲਰ ਜਗਦੀਸ਼ ਲਾਲ ਦੀਸ਼ਾ ਨੂੰ ਨਾਲ ਲੈਕੇ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਵੀ ਹਾਜ਼ਰ ਸਨ ਜਿਨ੍ਹਾਂ ਵਿਕਾਸ ਕਾਰਜ ਸ਼ੁਰੂ ਹੋਣ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇਕੌਂਸਲਰ ਜਗਦੀਸ਼ ਲਾਲ ਦੀਸ਼ਾ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਤੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਰਭ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇਸੇ ਲਈ ਸਰਕਾਰ ਵੱਲੋਂ ਚੋਣਾਂ ਸਮੇਂ ਸੂਬਾ ਵਾਸੀਆਂ ਨੂੰ ਦਿੱਤੀਆਂ ਗਰੰਟੀਆਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ 90 ਫੀਸਦੀ ਵਿਕਾਸ ਕਾਰਜ ਪਹਿਲਾਂ ਤੋਂ ਹੀ ਮੁਕੰਮਲ ਕਰਵਾ ਲਏ ਗਏ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ’ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ ਕਰੀਬ 37 ਲੱਖ ਦੀ ਲਾਗਤ ਨਾਲ ਬਣਨ ਜਾ ਰਹੀਆਂ ਨਵੀਆਂ ਗਲੀਆਂ ਦੇ ਕੰਮਾਂ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ’ਚ ਹਲਕੇ ਅੰਦਰ ਕਈ ਨਵੇਂ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਤੇ ਕੌਂਸਲਰ ਜਗਦੀਸ਼ ਲਾਲ ਦੀਸ਼ਾ ਨੇ ਕਿਹਾ ਕਿ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਨੇ ਹਲਕੇ ਅੰਦਰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਅਤੇ ਵਾਰਡ ਨੰਬਰ 6 ਦੇ ਜਿਸ ਕੰਮ ਲਈ ਉਹ ਬੇਨਤੀ ਲਗਾਉਂਦੇ ਹਨ ਤਾਂ ਉਹ ਕੰਮ ਫੌਰੀ ਤੌਰ ਤੇ ਕਰਵਾਇਆ ਜਾਂਦਾ ਹੈ। ਇਸ ਮੌਕੇ ਤੇ ਮੋਹਿੰਦਰ ਸਿੰਘ ਭੱਟੀ, ਜਗੀਰ ਪ੍ਰਧਾਨ, ਐਡਵੋਕੇਟ ਵਿਪਨ ਕੁਮਾਰ, ਗੁਰਚਰਨ ਪ੍ਰਧਾਨ, ਰਾਹੁਲ ਵਰਗਾ, ਸੁੱਚਾ ਸਿੰਘ, ਪ੍ਰਭਜੋਤ, ਮਹਿਰਦੀਨ, ਸਰਿੰਦਰ ਸਿੰਦਾ, ਰੋਸ਼ਨ ਜਾਗੜਾਂ ਦੀਪੂ ਮਹਿਰਾ, ਗਗਨ ਰਾਏ, ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।