ਮਹਾਨਗਰ ’ਚ ਨਸ਼ਿਆਂ ਖ਼ਿਲਾਫ਼ ਹੋਰ ਸਖ਼ਤ ਹੋਵੇਗੀ ਕਾਰਵਾਈ
ਲੁਧਿਆਣਾ ਵਿੱਚ ਨਸ਼ਿਆਂ ਖ਼ਿਲਾਫ਼ ਹੋਰ ਸਖ਼ਤ ਹੋਵੇਗੀ ਕਾਰਵਾਈ
Publish Date: Fri, 12 Jun 2026 08:23 PM (IST)
Updated Date: Sat, 13 Jun 2026 04:09 AM (IST)

ਐਮਰਜੈਂਸੀ ਰਿਸਪਾਂਸ ਤੇ ਕਾਨੂੰਨ-ਵਿਵਸਥਾ ਦੀ ਉੱਚ ਪੱਧਰੀ ਸਮੀਖਿਆ ਆਈਜੀ ਐੱਸ ਭੂਪਤੀ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਕੀਤੀ ਵਿਸ਼ੇਸ਼ ਮੀਟਿੰਗ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਆਈਜੀ ਪ੍ਰੋਵੀਜ਼ਨਿੰਗ ਐਸ ਭੂਪਤੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨਰੇਟ ਦੇ ਸਮੂਹ ਗਜ਼ਟਿਡ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੀ ਸੁਰੱਖਿਆ ਵਿਵਸਥਾ, ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਚੱਲ ਰਹੀਆਂ ਕਾਰਵਾਈਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਕਾਰਵਾਈ ਜਾਰੀ ਰਹੇਗੀ। ਮੀਟਿੰਗ ਵਿੱਚ ਸਭ ਤੋਂ ਵੱਧ ਜ਼ੋਰ 112 ਐਮਰਜੈਂਸੀ ਸੇਵਾ ਦੀ ਪ੍ਰਤੀਕਿਰਿਆ ਨੂੰ ਹੋਰ ਤੇਜ਼ ਬਣਾਉਣ ਤੇ ਦਿੱਤਾ ਗਿਆ। ਇਸ ਲਈ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਵਿਗਿਆਨਕ ਢੰਗ ਨਾਲ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਤੇ ਤਾਇਨਾਤ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਕਾਲ ਮਗਰੋਂ ਪੁਲਿਸ ਮਿੰਟਾਂ ਵਿੱਚ ਮੌਕੇ ਤੇ ਪਹੁੰਚ ਸਕੇ। ਬੈਾਕਸ-- ਰਿਹਾਇਸ਼ੀ ਇਲਾਕਿਆਂ ਅਤੇ ਵਪਾਰਕ ਖੇਤਰਾਂ ’ਚ ਵਧਾਈ ਜਾਵੇਗੀ ਪੁਲਿਸ ਦੀ ਮੌਜੂਦਗੀ ਇਸ ਦੇ ਨਾਲ ਹੀ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ, ਵਪਾਰਕ ਕੇਂਦਰਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁਲਿਸ ਦੀ ਵਧੀ ਹੋਈ ਦਿੱਖ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਅਪਰਾਧਿਕ ਗਤੀਵਿਧੀਆਂ ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਾਕਿਆਂ ਦੀ ਸਥਾਪਨਾ ਅਤੇ ਚੈਕਿੰਗ ਪ੍ਰਣਾਲੀ ਦੀ ਵੀ ਸਮੀਖਿਆ ਕੀਤੀ ਗਈ। ਬਾਕਸ- ਆਮ ਜਨਤਾ ਰਹੇਗੀ ਬੇਖੌਫ ਫ਼ੀਲਡ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸ਼ੱਕੀ ਵਾਹਨਾਂ ਦੀ ਸਖ਼ਤ ਅਤੇ ਤਕਨੀਕੀ ਤਰੀਕੇ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਦਕਿ ਆਮ ਲੋਕਾਂ ਨੂੰ ਬਿਨਾਂ ਲੋੜ ਕਿਸੇ ਪ੍ਰੇਸ਼ਾਨੀ ਤੋਂ ਬਚਾਉਣ ਤੇ ਵੀ ਜ਼ੋਰ ਦਿੱਤਾ ਗਿਆ। ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਸਰਕਾਰੀ ਇਮਾਰਤਾਂ ਅਤੇ ਹੋਰ ਅਹਿਮ ਸਥਾਨਾਂ ਦੀ ਵਲਨਰੇਬਿਲਟੀ ਮੈਪਿੰਗ ਵੀ ਮੁਕੰਮਲ ਕਰ ਲਈ ਗਈ ਹੈ। ਇਸ ਦੇ ਆਧਾਰ ਤੇ ਸੁਰੱਖਿਆ ਬਲਾਂ ਅਤੇ ਗਸ਼ਤ ਟੀਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖ਼ਤਰੇ ਦਾ ਸਮੇਂ ਸਿਰ ਮੁਕਾਬਲਾ ਕੀਤਾ ਜਾ ਸਕੇ। ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਦੁਹਰਾਇਆ ਹੈ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਉਸਦੀ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ। ਨਾਲ ਹੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸ਼ਹਿਰ ਨੂੰ ਹੋਰ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ।