ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ: ਬੈਰਕਾਂ ਦੀ ਚੈਕਿੰਗ ਦੌਰਾਨ ਨਸ਼ਾ ਤਸਕਰੀ ਦੇ ਮੁਲਜ਼ਮਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ
ਬੈਰਕਾਂ ਦੀ ਚੈਕਿੰਗ ਦੇ ਦੌਰਾਨ ਸਜ਼ਾਯਾਫਤਾ ਮੁਲਜਮ ਅਤੇ ਅਤੇ ਹਵਾਲਾਤੀ ਦੇ ਕਬਜ਼ੇ ਚੋਂ ਤਕਰੀਬਨ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਕੁਝ ਸਮਾਂ ਪਹਿਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਹੋਏ ਸਨ। ਪੁਲਿਸ ਦੇ ਮੁਤਾਬਿਕ ਮੁਲਜਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਨਾਮਜਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੇਲ੍ਹ ਬੰਦੀ ਗੁਲਾਬ ਸਿੰਘ ਅਤੇ ਰਾਜਨ ਸਿੰਘ ਵੱਜੋਂ ਹੋਈ ਹੈ।
Publish Date: Tue, 03 Mar 2026 01:12 PM (IST)
Updated Date: Tue, 03 Mar 2026 01:14 PM (IST)

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ - ਬੈਰਕਾਂ ਦੀ ਚੈਕਿੰਗ ਦੇ ਦੌਰਾਨ ਸਜ਼ਾਯਾਫਤਾ ਮੁਲਜਮ ਅਤੇ ਅਤੇ ਹਵਾਲਾਤੀ ਦੇ ਕਬਜ਼ੇ ਚੋਂ ਤਕਰੀਬਨ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਕੁਝ ਸਮਾਂ ਪਹਿਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਹੋਏ ਸਨ। ਪੁਲਿਸ ਦੇ ਮੁਤਾਬਿਕ ਮੁਲਜਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਨਾਮਜਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੇਲ੍ਹ ਬੰਦੀ ਗੁਲਾਬ ਸਿੰਘ ਅਤੇ ਰਾਜਨ ਸਿੰਘ ਵੱਜੋਂ ਹੋਈ ਹੈ।
ਪੁਲਿਸ ਨੇ ਇਹ ਮੁਕਦਮਾ ਸਹਾਇਕ ਸੁਪਰਡੈਂਟ ਮੇਲਾ ਸਿੰਘ ਦੀ ਸ਼ਿਕਾਇਤ ਤੇ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਮੇਲਾ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਮੁਲਾਜ਼ਮ ਜੇਲ ਬੈਰਕਾਂ ਦੀ ਰੂਟੀਨ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਇੱਕ ਬੈਰਿਕ ਵਿੱਚ ਬੰਦ ਗੁਲਾਬ ਸਿੰਘ ਅਤੇ ਰਾਜਨ ਸਿੰਘ ਦੇ ਕਬਜ਼ੇ ਚੋਂ ਤਕਰੀਬਨ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।
ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਸਜਾਯਾਫਤਾ ਅਤੇ ਹਵਾਲਾਤੀ ਦੇ ਖਿਲਾਫ ਜੇਲ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।