ਹੜਤਾਲ ਖਤਮ, ਕੰਮ ’ਤੇ ਪਰਤੇ ਸਫ਼ਾਈ ਕਾਮੇ
ਹੜਤਾਲ ਖਤਮ, ਕੰਮ ’ਤੇ ਪਰਤੇ ਕਾਮੇ
Publish Date: Fri, 22 May 2026 07:03 PM (IST)
Updated Date: Fri, 22 May 2026 07:04 PM (IST)

- ਮੰਗਾਂ ਮੰਨਣ ’ਤੇ ਸੂਬਾ ਸਰਕਾਰ ਦਾ ਕੀਤਾ ਗਿਆ ਧੰਨਵਾਦ ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਹਨੇਵਾਲ ਸਰਕਲ ਦੇ ਪ੍ਰਧਾਨ ਸੁਖਦੇਵ ਸਿੰਘ (ਕਾਈ) ਦੀ ਅਗਵਾਈ ਹੇਠ 6 ਮਈ ਤੋਂ ਅਣਮਿੱਥੇ ਸਮੇਂ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਾਹਨੇਵਾਲ ਦੇ ਦਫ਼ਤਰ ਅੱਗੇ ਹੜਤਾਲ ਕੀਤੀ ਗਈ ਸੀ। ਸੂਬਾ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਨੂੰ ਮੰਨ ਲੈਣ ਉਪਰੰਤ ਸਫ਼ਾਈ ਸੇਵਕਾਂ ਵੱਲੋਂ ਕੀਤੀ ਗਈ ਹੜਤਾਲ ਨੂੰ ਖਤਮ ਕਰਵਾਇਆ ਗਿਆ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪ੍ਰਧਾਨ ਸੁਖਦੇਵ ਸਿੰਘ ਕਾਈ ਸਮੇਤ ਹੜਤਾਲ ਤੇ ਬੈਠੇ ਸਫ਼ਾਈ ਸੇਵਕਾਂ ਨੂੰ ਸਿਰੋਪਾਓ ਭੇਟ ਕਰ ਕੇ ਅਤੇ ਮਠਿਆਈ ਨਾਲ ਮੂੰਹ ਮਿੱਠਾ ਕਰਵਾ ਕੇ ਆਪਣੀਆਂ-ਆਪਣੀਆਂ ਡਿਊਟੀਆਂ ਤੇ ਤੋਰਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹੜਤਾਲ ਕੀਤੀ ਹੋਈ ਸੀ ਅਤੇ ਇੰਨਾਂ ਦੀਆਂ ਜੋ ਵੀ ਮੰਗਾਂ ਸਨ, ਸੂਬਾ ਸਰਕਾਰ ਨੇ ਮੰਨ ਲਈਆਂ ਅਤੇ ਮੰਗਾਂ ਮੰਨਣ ਤੋਂ ਬਾਅਦ ਸਫ਼ਾਈ ਸੇਵਕਾਂ ਵੱਲੋਂ ਆਪਣੀ ਹੜਤਾਲ ਖਤਮ ਕਰ ਕੇ ਆਪਣੀਆਂ ਡਿਊਟੀਆਂ ਸਾਂਭੀਆਂ ਗਈਆਂ। ਉਨ੍ਹਾਂ ਦੱਸਿਆ ਕਿ ਆਪ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਕਾਈ ਨੇ ਦੱਸਿਆ ਕਿ ਹੜਤਾਲ ਅਜੇ ਮੁਲਤਵੀ ਹੋਈ ਹੈ ਅਤੇ ਸੂਬਾ ਸਰਕਾਰ ਵੱਲੋਂ ਭਾਵੇਂ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਪਰ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਅਮਲ ਵਿੱਚ ਨਾਂ ਲਿਆਂਦਾ ਤਾਂ 31ਵੇਂ ਦਿਨ ਸਾਡੀ ਹੜਤਾਲ ਫਿਰ ਤੋਂ ਜਾਰੀ ਰਹੇਗੀ, ਅਜੇ ਸਰਕਾਰ ਵੱਲੋਂ ਸਾਡੇ ਕੋਲੋਂ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਤੇ ਅਮਲ ਨਾ ਕੀਤਾ ਗਿਆ ਅਤੇ ਰਹਿੰਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਇਹ ਹੜਤਾਲ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਈਓ ਬਲਵੀਰ ਸਿੰਘ ਗਿੱਲ, ਟ੍ਰੇਡ ਵਿੰਗ ਜਿਲ੍ਹਾ ਵਾਇਸ ਚੇਅਰਮੈਨ ਰਾਜਦੀਪ ਭਾਟੀਆ, ਕੌਂਸਲਰ ਸਵਰਨ ਕੁਮਾਰ ਸੋਨੀ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਮਨਜਿੰਦਰ ਸਿੰਘ ਭੋਲਾ, ਜਸਕਰਨ ਸਿੰਘ ਲਾਲੀ ਹਰਾ, ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ, ਸਤਵਿੰਦਰ ਸਿੰਘ ਹੈਪੀ, ਧਰਮਿੰਦਰ ਕੁਮਾਰ ਕਾਲੀ, ਦੀਪਕ ਕੁਮਾਰ ਦੀਨੂੰ, ਕੀਰਤਨ ਸਿੰਘ ਬੱਬੂ ਬਿਰਦੀ, ਅਰੁਣ ਬਠਲਾ, ਪ੍ਰਧਾਨ ਮਨਧੀਰ ਸਿੰਘ ਧੀਰਾ, ਦਲਜੀਤ ਸਿੰਘ ਬੱਗਾ, ਕੁਲਦੀਪ ਐਰੀ, ਸਤਪਾਲ ਸਿੰਘ ਸੱਤਾ, ਬਲਵੰਤ ਸਿੰਘ ਨੰਦਪੁਰ, ਸੁਰੇਸ਼ ਭਗਤ, ਨਰੇਸ਼ ਗੋਇਲ, ਗੁਰਮੀਤ ਸਿੰਘ ਪੱਪੂ ਤਲਵਾੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਬੱਬੂ ਮੁੰਡੀਆਂ, ਜਸਵੀਰ ਸਿੰਘ ਕੱਦੋਂ ਆਦਿ ਨਗਰ ਕੌਂਸਲ ਸਾਹਨੇਵਾਲ ਦਾ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕਾਂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।