ਸੁਖਦੇਵ ਗਰਗ, ਜਗਰਾਓਂ : ਪੰਜਾਬ ਸਰਕਾਰ ਤੋਂ ਮਿਲੇ ਭਰੋਸੇ ਤੋਂ ਬਾਅਦ ਪਨਬੱਸ ਠੇਕਾ ਮੁਲਾਜ਼ਮਾਂ ਦੀ ਚੱਲ ਰਹੀ ਅਣਮਿਥੇ ਸਮੇਂ ਲਈ ਹੜਤਾਲ ਬੁੱਧਵਾਰ 14 ਦਿਨਾਂ ਲਈ ਮੁਲਤਵੀ ਹੋ ਗਈ। ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਕੱਤਰੇਤ ਚੰਡੀਗੜ੍ਹ ਵਿਖੇ ਸੀਐੱਮ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ 'ਚ ਮੁੱਖ ਮੰਤਰੀ ਨਾਲ ਤਾਲਮੇਲ ਕਰਦਿਆਂ ਹੋਈ ਮੀਟਿੰਗ ਵਿਚ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ। ਯੂਨੀਅਨ ਆਗੂ ਜਲੌਰ ਸਿੰਘ, ਚੇਅਰਮੈਨ ਜਸਪਾਲ ਸਿੰਘ ਤੇ ਸੈਕਟਰੀ ਅਵਤਾਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ, ਰਿਪੋਰਟ ਵਾਲੇ ਮੁਲਾਜ਼ਮ ਬਹਾਲ ਕਰਨ ਦਾ ਭਰੋਸਾ ਸਰਕਾਰ ਵੱਲੋਂ ਮਿਲਣ 'ਤੇ ਯੂਨੀਅਨ ਵੱਲੋਂ ਹੜਤਾਲ ਨੂੰ 14 ਦਿਨ ਲਈ ਮੁਲਤਵੀ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਜੇਕਰ ਭਵਿੱਖ 'ਚ ਸਰਕਾਰ ਆਪਣੇ ਭਰੋਸੇ 'ਤੇ ਖਰਾ ਨਹੀਂ ਉੱਤਰਦੀ ਤਾਂ ਮੁੜ 29 ਸਤੰਬਰ ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਸਮੇਂ ਕੈਸ਼ੀਅਰ ਮੁਹੰਮਦ ਰਫ਼ੀ, ਪੈੱ੍ਸ ਸਕੱਤਰ ਬੂਟਾ ਸਿੰਘ, ਸਹਾਇਕ ਸੈਕਟਰੀ ਗੁਰਨੈਬ ਸਿੰਘ, ਅਮਰਜੀਤ ਸਿੰਘ, ਉਰਮਨਦੀਪ ਸਿੰਘ, ਪ੍ਰਦੀਪ ਕੁਮਾਰ, ਵਰਿੰਦਰਜੀਤ ਸਿੰਘ, ਸੁਰਿੰਦਰ ਸਿੰਘ, ਕਮਲਜੀਤ, ਹਰਬੰਸ ਲਾਲ, ਗੁਰਦੀਪ ਮੱਲ੍ਹੀ, ਜੱਜ ਸਿੰਘ, ਗੁਰਜੰਟ ਸਿੰਘ, ਸੁਖਵੀਰ ਸਿੰਘ, ਹਰਮਹਿੰਦਰ ਸਿੰਘ ਆਦਿ ਹਾਜ਼ਰ ਸਨ।