ਲੈਂਡ ਪੂਲਿੰਗ ਨੀਤੀ ਦਾ ਤਿੱਖਾ ਵਿਰੋਧ: ਗੁੱਸੇ 'ਚ ਆਏ ਕਿਸਾਨਾਂ ਨੇ ਲਾਢੋਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਵਿਰੁੱਧ ਅੱਜ ਸਵੇਰੇ 11 ਵਜੇ ਟੋਲ ਪਲਾਜ਼ਾ ਉਪਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਜਿਲ੍ਹਾ ਲੁਧਿਆਣਾ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਿਹੜੀ ਆਮ ਲੋਕਾਂ ਦੀ ਸਰਕਾਰ ਕਹਿ ਕੇ ਹੋਂਦ ਵਿੱਚ ਆਈ ਸੀ, ਹੁਣ ਆਮ ਲੋਕਾਂ ਦੀ ਜ਼ੁਬਾਨ ਦਬਾਉਣ ਲੱਗ ਪਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਨਾਂ ਹੇਠ ਕਿਸਾਨਾਂ ਦੀ ਉਪਜਾਊ ਜਮੀਨ
Publish Date: Tue, 14 Jul 2026 01:25 PM (IST)
Updated Date: Tue, 14 Jul 2026 01:26 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਵਿਰੁੱਧ ਅੱਜ ਸਵੇਰੇ 11 ਵਜੇ ਟੋਲ ਪਲਾਜ਼ਾ ਉਪਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਜਿਲ੍ਹਾ ਲੁਧਿਆਣਾ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਿਹੜੀ ਆਮ ਲੋਕਾਂ ਦੀ ਸਰਕਾਰ ਕਹਿ ਕੇ ਹੋਂਦ ਵਿੱਚ ਆਈ ਸੀ, ਹੁਣ ਆਮ ਲੋਕਾਂ ਦੀ ਜ਼ੁਬਾਨ ਦਬਾਉਣ ਲੱਗ ਪਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਨਾਂ ਹੇਠ ਕਿਸਾਨਾਂ ਦੀ ਉਪਜਾਊ ਜਮੀਨ 'ਤੇ ਧੱਕੇ ਨਾਲ ਖੋਹ ਕੇ ਵੱਡੇ ਕਾਰਪੋਰੇਟਰਾਂ ਦੇ ਹਵਾਲੇ ਕਰ ਰਹੀ ਹੈ, ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਨਹੀਂ ਲੈਂਦੀ ਉਦੋ ਤੱਕ ਕਿਸਾਨਾਂ - ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜਰਖੇਜ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣੇ ਨੂੰ ਦੇਣ ਲਈ ਫਿਰ ਤੋਂ ਲਿਆਂਦੀ ਗਈ ਲੈਂਡ ਪੋਲਿੰਗ ਪਾਲਸੀ ਨੂੰ ਰੱਦ ਕਰਵਾਉਣ, ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਲੈਂਡ ਮੋਰਗੇਜ ਬੈਂਕ ਦੇ ਦੋਸ਼ੀ ਮੈਨੇਜਰਾਂ ਉੱਪਰ ਕਾਰਵਾਈ ਅਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਭਾਰਤ ਦੇ ਬਾਹਰ ਆਉਣ ਦੀ ਮੰਗ ਨੂੰ ਲੈ ਕੇ ਟੋਲ ਪਲਾਜਾ ਫਰੀ ਕੀਤਾ ਜਾ ਰਿਹਾ ਹੈ ਜੋ ਸ਼ਾਮ 4 ਵਜੇ ਤੱਕ ਨਿਰੰਤਰ ਜਾਰੀ ਰਹੇਗਾ।