ਲੁਧਿਆਣਾ 'ਚ ਭਿਆਨਕ ਹਾਦਸਾ ! ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਏ ਵਿਦਿਆਰਥੀ ਦੀ ਮੌਤ
ਮੰਗਲਵਾਰ ਸਵੇਰੇ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਰਾਭਾ ਨਗਰ ਮਾਰਕੀਟ ਤੋਂ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਕੁਝ ਦੂਰੀ 'ਤੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਰੂਬੀਕੌਣ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
Publish Date: Tue, 10 Feb 2026 04:32 PM (IST)
Updated Date: Tue, 10 Feb 2026 04:36 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਦੇ ਸਰਾਭਾ ਨਗਰ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 18 ਵਰ੍ਹਿਆਂ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਲੜਕਾ ਸਰਾਭਾ ਨਗਰ ਮਾਰਕੀਟ ਤੋਂ ਆਪਣੇ ਘਰ ਪਰਤ ਰਿਹਾ ਸੀ।
ਜਾਣਕਾਰੀ ਮੁਤਾਬਕ ਜਾਵੇ ਲਕਸ਼ੇ ਸ਼ਹਿਰ ਦੇ ਇਕ ਕਾਲਜ ਦਾ ਵਿਦਿਆਰਥੀ ਹੈ। ਮੰਗਲਵਾਰ ਸਵੇਰੇ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਰਾਭਾ ਨਗਰ ਮਾਰਕੀਟ ਤੋਂ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਕੁਝ ਦੂਰੀ 'ਤੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਰੂਬੀਕੌਣ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਲੜਕੇ ਦੀ ਥਾਈਂ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲੜਕੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਇਸ ਕੇਸ 'ਚ ਅਗਲੇਰੀ ਜਾਂਚ ਕਰ ਰਹੀ ਹੈ।