ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਲ ਮਿਲ ਕੇ ਮਨਾਈ ਹੋਲੀ
ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਮਿਲ ਕੇ ਮਨਾਈ ਹੋਲੀ
Publish Date: Tue, 03 Mar 2026 08:02 PM (IST)
Updated Date: Wed, 04 Mar 2026 04:12 AM (IST)
ਫੋਟੋ ਨੰਬਰ- 30 ਰਵੀ, ਪੰਜਾਬੀ ਜਾਗਰਣ ਲੁਧਿਆਣਾ : ਜਨਤਾ ਮਾਡਲ ਸਕੂਲ ਵਿਖੇ ਹੋਲੀ ਦਾ ਤਿਉਹਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਰਲ ਮਿਲ ਕੇ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਵੀਨਾ ਰਾਣੀ ਅਤੇ ਪ੍ਰਿੰਸੀਪਲ ਮਨੀ ਗੋਇਲ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਨੂੰ ਮਨਾਉਣ ਲਈ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਬਹੁਤ ਹੀ ਵਧੀਆ ਇੰਤਜ਼ਾਮ ਕੀਤੇ ਗਏ। ਸਵੇਰ ਦੀ ਸਭਾ ਤੋਂ ਬਾਅਦ ਹੀ ਵਿਦਿਆਰਥੀਆਂ ਨੇ ਸਕੂਲ ਵਿੱਚ ਹੋਲੀ ਦਾ ਤਿਉਹਾਰ ਮਨਾਉਣਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਇਸ ਮੌਕੇ ਹੋਲੀ ਨਾਲ ਸੰਬੰਧਿਤ ਸਲੋਗਨ ਵੀ ਬਣਾਏ। ਇਸ ਮੌਕੇ ਸਕੂਲ ਵਿੱਚ ਹੋਲੀ ਦੇ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਡਾਂਸ ਅਤੇ ਗੀਤਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ। ਸਕੂਲ ਡਾਇਰੈਕਟਰ ਵੀਨਾ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਹੋਲੀ ਦੀ ਮਹੱਤਤਾ ਤੋਂ ਜਾਣੂ ਵੀ ਕਰਵਾਇਆ ਗਿਆ। ਪ੍ਰਿੰਸੀਪਲ ਮਨੀ ਗੋਇਲ ਨੇ ਹੋਲੀ ਨੂੰ ਸੇਫ ਤਰੀਕੇ ਨਾਲ ਮਨਾਉਣ ਅਤੇ ਪਾਣੀ ਦੀ ਵਰਤੋਂ ਨਾ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। --