ਵਿਦਿਆਰਥੀਆਂ ਨੂੰ ਪੌਕਸੋ ਐਕਟ-2012 ਬਾਰੇ ਜਾਗਰੂਕ ਕੀਤਾ ਲਲਹੇੜੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੌਕਸੋ ਐਕਟ-2012 ਬਾਰੇ ਜਾਗਰੂਕ ਕੀਤਾ
Publish Date: Sun, 01 Nov 2026 08:41 PM (IST)
Updated Date: Mon, 02 Nov 2026 04:05 AM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡੀਐਲਐੱਸਏ ਲੁਧਿਆਣਾ ਵੱਲੋ ਸੁਰੱਖਿਅਤ ਬਚਪਨ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਲਹੇੜੀ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਤੇ ਪੌਕਸੋ ਐਕਟ-2012 ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਭਜੋਤ ਕੌਰ ਸਿਵਲ ਜੱਜ ਜੂਨੀਅਰ ਡਿਵੀਜ਼ਨ ਖੰਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਦੇ ਲਾਲ ਐਡਵੋਕੇਟ ਰਵੀ ਕੁਮਾਰ, ਰਾਘਵ ਸੂਦ, ਨਿਖਿਲ ਅੱਯਰ ਤੇ ਪੈਰਾ ਲੀਗਲ ਵਲੰਟੀਅਰ ਤੇਜਪਾਲ ਸਿੰਘ ਵੀ ਮੌਜੂਦ ਰਹੇ। ਮੰਚ ਸੰਚਾਲਨ ਫੈਰੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਮਾਣਯੋਗ ਜੱਜ ਸਾਹਿਬਾਨ ਤੇ ਸਮੂਹ ਮਹਿਮਾਨਾਂ ਦਾ ਨਿਘਾ ਸਵਾਗਤ ਕੀਤਾ ਤੇ ਪ੍ਰੋਗਰਾਮ ਦੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਪ੍ਰੋਗਰਾਮ ਦੌਰਾਨ ਮਾਣਯੋਗ ਸਿਵਲ ਜੱਜ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਕਿਸੇ ਵੀ ਅਣਉਚਿਤ ਵਿਵਹਾਰ ਜਾਂ ਘਟਨਾ ਬਾਰੇ ਬਿਨਾਂ ਡਰ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਦੱਸਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਐਡਵੋਕੇ ਰਵੀ ਕੁਮਾਰ, ਰਾਘਵ ਸੂਦ ਅਤੇ ਨਿਖਿਲ ਅੱਯਰ ਵੱਲੋਂ ਵੀ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਪ੍ਰੋਗਰਾਮ ਦੇ ਅਖੀਰ ’ਚ ਸਕੂਲ ਪ੍ਰਿੰਸੀਪਲ ਸੁਖਵਿੰਦਰ ਕੌਰ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਉਨ੍ਹਾਂ ਵੱਲੋਂ ਡੀਐਲਐੱਸਏ ਮਾਣਯੋਗ ਜੱਜ ਸਾਹਿਬਾਨ ਤੇ ਸਮੂਹ ਐਡਵੋਕੇਟਾਂ ਤੇ ਪੀਐਲਵੀ ਦਾ ਸਕੂਲ ’ਚ ਆ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਰੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇਖ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਲੈਕਚਰਾਰ ਕਮਲਜੀਤ ਕੌਰ, ਗੀਤਾ ਬਹਿਲ, ਰਜਨੀਸ਼ ਕੁਮਾਰ ਤੇ ਚਾਰੂ ਧਮਾਨ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।