ਵਿਦਿਆਰਥੀਆਂ ਨੇ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਵਿਦਿਆਰਥੀਆਂ ਨੇ ਐਨਐਮਐਮਐਸ ਪ੍ਰੀਖਿਆ 2025 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Mon, 04 May 2026 07:33 PM (IST)
Updated Date: Tue, 05 May 2026 04:14 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਗਲੀ ਨੀਚੀ ਦੇ ਦੋ ਵਿਦਿਆਰਥੀਆਂ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨਐਮਐਮਐਸ) ਪ੍ਰੀਖਿਆ 2025 ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਮਾਂਗਟ 3 ਹਰਨੀਤ ਸਿੰਘ ਭਾਟੀਆ ਨੇ ਦੱਸਿਆ ਕਿ ਵਿਸ਼ਵਜੀਤ ਕੁਮਾਰ, ਪੁੱਤਰ ਦੁਰਗਾ ਸਿੰਘ ਨੇ 116 ਅੰਕ ਪ੍ਰਾਪਤ ਕਰਕੇ ਐਨਐਮਐਮਐਸ ਪ੍ਰੀਖਿਆ ਪਾਸ ਕੀਤੀ। ਉੱਥੇ ਹੀ ਰਾਗਨੀ ਕੁਮਾਰੀ ਪੁੱਤਰੀ ਰੀਤੇਸ਼ ਕੁਮਾਰ ਨੇ 100 ਅੰਕ ਪ੍ਰਾਪਤ ਕਰਕੇ ਇਸ ਪ੍ਰੀਖਿਆ ਵਿੱਚ ਸਫਲ ਹੋਣ ਵਿੱਚ ਆਪਣਾ ਨਾਮ ਦਰਜ ਕਰਵਾਇਆ। ਪੰਜਾਬ ਪੱਧਰ ’ਤੇ ਚੁਣੇ ਗਏ ਵਿਦਿਆਰਥੀਆਂ ਨੂੰ ਅਗਲੇ ਚਾਰ ਸਾਲਾਂ ਲਈ 1000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ ਮਿਲੇਗੀ, ਜਿਸ ਦੇ ਤਹਿਤ ਹਰ ਵਿਦਿਆਰਥੀ ਨੂੰ ਕੁੱਲ 48,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਵੇਗੀ। ਸਕੂਲ ਪ੍ਰਿੰਸੀਪਲ ਹਰਨੀਤ ਸਿੰਘ ਭਾਟੀਆ ਨੇ ਦੋਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਮੂਹ ਸਟਾਫ਼ ਨੂੰ ਇਸ ਉਪਲਬਧੀ ’ਤੇ ਵਧਾਈ ਦਿੰਦਿਆਂ ਸਕੂਲ ਦੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਹੋਰ ਵੀ ਵਿਦਿਆਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਭਾਗ ਲੈਕੇ ਸਫਲ ਹੋਣ ਲਈ ਤਿਆਰ ਕੀਤਾ ਜਾਵੇਗਾ। ਸਕੂਲ ਮੈਨੇਜ਼ਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਮੰਗਲੀ ਦੇ ਵੱਲੋਂ ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਉਹ ਸਕੂਲ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।