ਦਸ਼ਮ ਪਿਤਾ ਸਕੂਲ ਦੇ ਵਿਦਿਆਥੀਆਂ ਨੇ ਹਾਸਿਲ ਕੀਤੇ ਵਧੀਆ ਅੰਕ
ਦਸ਼ਮਪਿਤਾ ਸਕੂਲ ਨੇ ਹਾਸਿਲ ਕੀਤੇ ਵਧੀਆ ਅੰਕ
Publish Date: Tue, 12 May 2026 08:02 PM (IST)
Updated Date: Wed, 13 May 2026 04:12 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਦਸ਼ਮਪਿਤਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਆਪਣੀ ਕਾਰਗੁਜ਼ਾਰੀ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਜਿਸ ਵਿੱਚ ਪਲਵੀ ਨੇ 91 ਫੀਸਦੀ ਅੰਕ ਪ੍ਰਾਪਤ ਕਰ ਸਕੂਲ ਵਿੱਚੋਂ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰ ਦੂਜਾ ਸਥਾਨ ਅਤੇ ਦਿਵਾਂਗੀ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਡਾਇਰੈਕਟਰ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਦਰਸ਼ਨ ਕੌਰ ਨੇ ਪਾਸ ਹੋਏ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।