ਮਹਾਵੀਰ ਵਿੱਦਿਆ ਮੰਦਰ ਦੇ ਵਿਦਿਆਰਥੀ ਨਤੀਜਿਆਂ 'ਚ ਚਮਕੇ
ਮਹਾਵੀਰ ਵਿੱਦਿਆ ਮੰਦਰ ਦੇ ਵਿਦਿਆਰਥੀ ਨਤੀਜਿਆਂ 'ਚ ਚਮਕੇ
Publish Date: Sun, 12 Apr 2026 06:04 PM (IST)
Updated Date: Sun, 12 Apr 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਮਹਾਵੀਰ ਵਿੱਦਿਆ ਮੰਦਰ ਹਾਈ ਸਕੂਲ ਦਸ਼ਮੇਸ਼ ਨਗਰ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ। ਅਮਨ ਕੁਮਾਰ ਨੇ 95 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ, ਭਵਿਆ ਨੇ ਦੂਜਾ ਅਤੇ ਗੌਰਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਅਰਵਿੰਦ ਸ਼ਰਮਾ ਨੇ ਸਾਰੇ ਹੀ ਵਿਦਿਆਰਥੀਆਂ ਦੀ ਇਸ ਵਧੀਆ ਕਾਰਗੁਜ਼ਾਰੀ ਕਰਕੇ ਉਨਾਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਡਾਇਰੈਕਟਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਤਰੱਕੀ ਕਰਨ ਦਾ ਆਸ਼ੀਰਵਾਦ ਵੀ ਦਿੱਤਾ।