ਨਤੀਜੇ ਵਿਚ ਛਾਏ ਸ਼ਕਤੀ ਪਬਲਿਕ ਸਕੂਲ ਦੇ ਵਿਦਿਆਰਥੀ
ਸ਼ਕਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ 'ਚ ਮਾਰੀਆਂ ਮੱਲਾਂ
Publish Date: Mon, 11 May 2026 07:49 PM (IST)
Updated Date: Tue, 12 May 2026 04:12 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਨਤੀਜੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਭਵਜੋਤ ਕੌਰ ਨੇ 650 ਵਿੱਚੋਂ 618 ਅੰਕ (95.07 ਫੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਆਰੀਅਨ ਦੋਸਾਂਝ ਨੇ 650 ਵਿੱਚੋਂ 586 ਅੰਕ (90.15 ਫੀਸਦੀ) ਪ੍ਰਾਪਤ ਕਰਕੇ ਦੂਜਾ ਸਥਾਨ ਤੇ ਜੋਬਨਪ੍ਰੀਤ ਸਿੰਘ ਨੇ 650 ਵਿੱਚੋਂ 563 ਅੰਕ (86.6 ਫੀਸਦੀ) ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਤੋਂ ਇਲਾਵਾ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਚੰਗੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਬੱਚਿਆਂ ਵੱਲੋਂ ਨਤੀਜਿਆਂ ਵਿੱਚੋਂ ਚੰਗੀ ਪੁਜੀਸ਼ਨ ਹਾਸਲ ਕਰਨ ਦੀ ਇਸ ਖੁਸ਼ੀ ਚ ਸਕੂਲ ਸਟਾਫ਼ ਦਾ ਧੰਨਵਾਦ ਕੀਤਾ।