ਕੌਸ਼ਲ ਮੱਲ੍ਹਾ, ਹਠੂਰ

ਸ੍ਰੀ ਰਾਮ ਕਾਲਜ ਡੱਲਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ, ਇਨਕਲਾਬੀ ਗੀਤ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਇਸ ਮੌਕੇ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ ਤੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਕਾਲਜ ਦੇ ਗਰਾਉਂਡ ਵਿਚ ਸਜਾਵਟੀ, ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆ ਵੱਲੋਂ ਕੇਸਰੀ ਦਸਤਾਰਾਂ ਸਜਾ ਕੇ ਤਿਰੰਗੇ ਝੰਡੇ ਫੜ੍ਹ ਕੇ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਨੂੰ ਬੂਟਾ ਸਿੰਘ ਦੇ ਪੋਤਰੇ ਬਖਤਾਵਰ ਸਿੰਘ ਆਜ਼ਾਦੀ ਘੁਲਾਟੀਏ ਆਜ਼ਾਦ ਹਿੰਦ ਫੌਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਈਕਲ ਰੈਲੀ ਪਿੰਡ ਡੱਲਾ ਦੀਆ ਵੱਖ-ਵੱਖ ਗਲੀਆ ਅਤੇ ਮੁੱਖ ਫਿਰਨੀ ਤੋਂ ਦੀ ਹੁੰਦੀ ਹੋਈ ਵਾਪਸ ਸ੍ਰੀ ਰਾਮ ਕਾਲਜ ਡੱਲਾ ਵਿਖੇ ਪਹੁੰਚੀ। ਇਸ ਮੌਕੇ ਕਾਲਜ ਦੀ ਪਿੰ੍ਸੀਪਲ ਸਤਵਿੰਦਰ ਕੌਰ ਨੇ ਮਹਿਮਾਨਾ ਅਤੇ ਸਾਈਕਲ ਰੈਲੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੂਟਾ ਸਿੰਘ ਅਤੇ ਜਗਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ ਕੀਤੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾ. ਪਰਮਿੰਦਰ ਕੌਰ ਨੇ ਨਿਭਾਈ। ਇਸ ਮੌਕੇ ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਪ੍ਰਭਜੀਤ ਸਿੰਘ ਅੱਚਰਵਾਲ, ਪੋ੍. ਅਸੋਕ ਕੁਮਾਰ, ਕਿਰਨਜੀਤ ਸਿੰਘ, ਗੁਰਜੀਤ ਸਿੰਘ, ਜਸਪ੍ਰਰੀਤ ਸਿੰਘ, ਪਰਮਿੰਦਰ ਕੌਰ, ਪਰਮਜੀਤ ਕੌਰ, ਹਰਵਿੰਦਰ ਸ਼ਰਮਾ, ਹਰਜੀਤ ਕੌਰ, ਨਵਨੀਤ ਕੌਰ, ਰਮਨਦੀਪ ਕੌਰ, ਮਨਪ੍ਰਰੀਤ ਕੌਰ, ਗੁਰਤੀਰਥ ਕੌਰ, ਰਾਜਵਿੰਦਰ ਸਿੰਘ, ਅਮਰਜੀਤ ਸਿੰਘ ਹਾਜ਼ਰ ਸਨ।