ਤੇਜਾ ਸਿੰਘ ਸੁਤੰਤਰ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਕਰਵਾਇਆ ਨਾਮ ਦਰਜ
ਤੇਜਾ ਸਿੰਘ ਸੁਤੰਤਰ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਕਰਵਾਇਆ ਨਾਮ ਦਰਜ
Publish Date: Sun, 12 Apr 2026 06:05 PM (IST)
Updated Date: Sun, 12 Apr 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਬੇਹੱਦ ਸ਼ਲਾਘਾਯੋਗ ਕਾਰਗੁਜ਼ਾਰੀ ਸਦਕਾ 16 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅਤੇ ਕੁੱਲ 25 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਤੇ 53 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਹਰਜੀਤ ਕੌਰ ਨੇ ਦੱਸਿਆ ਕਿ ਦੀਪੀਕਾ ਅਤੇ ਸਿਮਰ ਨੇ 98.17 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਗਿਆਰਵਾਂ ਰੈਂਕ, ਅਮਨ ਕੁਮਾਰ ਨੇ 98.00 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਬਾਰ੍ਹਵਾਂ ਰੈਂਕ, ਲਵਪ੍ਰੀਤ ਕੌਰ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੋਲ੍ਹਵਾਂ ਰੈਂਕ ਪ੍ਰਾਪਤ ਕਰ ਮੈਰਿਟ ਸੁੱਚੀ ਵਿਚ ਆਪਣਾ ਨਾਮ ਦਰਜ ਕਰਵਾਇਆ, ਜੋ ਕਿ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਡਾਇਰੈਕਟਰ ਦਾਨਿਸ਼ ਗਰੇਵਾਲ ਅਤੇ ਪ੍ਰਿੰਸੀਪਲ ਹਰਜੀਤ ਕੌਰ ਨੇ ਇਸ ਮੌਕੇ ਸਮੂਹ ਸਟਾਫ਼ ਵਿਦਿਆਰਥੀਆਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ। ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਪ੍ਰੈਜੀਡੈਂਟ ਗੁਰਪਾਲ ਕੌਰ ਗਰੇਵਾਲ ਨੇ ਸਾਰੇ ਸਟਾਫ਼ ਨਾਲ ਖੁਸ਼ੀ ਸਾਂਝੀ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੁਲੰਦੀਆਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।