ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 09 Oct 2026 07:25 PM (IST)
Updated Date: Sat, 10 Oct 2026 04:05 AM (IST)
5, 6 ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ ਜੀਜੀਐੱਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਘੁਮਾਰ ਮੰਡੀ ਦੇ ਬੀਐੱਸਸੀ ਫੈਸ਼ਨ ਡਿਜ਼ਾਈਨ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਉਚ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੂਰਵੀ ਨੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਜ਼ੋਫ਼ਿਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਹਨਾਂ ਦੀ ਸ਼ਾਨਦਾਰ ਸਫਲਤਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਥਾ ਦੇ ਫੈਸ਼ਨ ਸਿੱਖਿਆ ’ਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਐੱਸਪੀ ਸਿੰਘ ਨੇ ਉਪਲੱਬਧੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਤੇ ਸੰਸਥਾ ਦੀ ਪ੍ਰਤਿਭਾ ਤੇ ਉੱਤਮਤਾ ਨੂੰ ਵਿਕਸਿਤ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹਨ। ਜਨਰਲ ਸੈਕਟਰੀ ਹਰਸ਼ਰਣ ਸਿੰਘ ਨਰੂਲਾ ਨੇ ਮੈਰਿਟ ਅਹੁਦੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਮੈਰਿਟ ਅਹੁਦੇ ਜੀਜੀਐੱਨਆਈਐੱਮਟੀ ਲਈ ਮਾਣ ਵਾਲੀ ਉਪਲੱਬਧੀ ਹਨ। ਸਾਡੇ ਵਿਦਿਆਰਥੀਆਂ ਦੀ ਸਮਰਪਣ ਭਾਵਨਾ, ਅਨੁਸ਼ਾਸਨ ਤੇ ਅਕਾਦਮਿਕ ਸਮਰੱਥਾ ਦਾ ਸਬੂਤ ਹਨ। ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਪ੍ਰੋਫੈਸਰ ਗੁਰਲੀਨ ਕੌਰ ਨੇ ਇਸ ਉਪਲੱਬਧੀ ਉੱਤੇ ਖੁਸ਼ੀ ਜ਼ਾਹਿਰ ਪ੍ਰਗਟਾਈ।