ਪਹਿਲੇ ਦਿਨ ਵਿਦਿਆਰਥੀਆਂ ਦਾ ਗਰਮ ਜੋਸ਼ੀ ਨਾਲ਼ ਸਵਾਗਤ
ਪਹਿਲੇ ਦਿਨ ਵਿਦਿਆਰਥੀਆਂ ਦਾ ਗਰਮ ਜੋਸ਼ੀ ਨਾਲ਼ ਕੀਤਾ ਸਵਾਗਤ
Publish Date: Wed, 01 Apr 2026 07:18 PM (IST)
Updated Date: Thu, 02 Apr 2026 04:10 AM (IST)
ਫੋਟੋ ਨੰਬਰ-16 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਹਰ ਸਾਲ ਸਿੱਖਿਆ ਵਿਭਾਗ ਵੱਲੋਂ 1 ਅਪ੍ਰੈਲ ਨੂੰ ਨਵੇਂ ਸੈਸ਼ਨ ਅਗਾਜ਼ ਕੀਤਾ ਜਾਂਦਾ ਹੈ। ਸਿੱਖਿਆ ਵਿਭਾਗ ਵੱਲੋਂ 28 ਮਾਰਚ ਨੂੰ ਮਾਪੇ ਅਧਿਆਪਕ ਮਿਲਣੀ ਉਪਰੰਤ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ ਸੀ। ਸਕੂਲਾਂ ਵਿੱਚ ਪਹਿਲੇ ਦਿਨ ਨਵੀਂਆਂ ਜਮਾਤਾਂ ਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਚ ਅਪਣੀਆਂ ਨਵੀਆਂ ਜਮਾਤਾਂ ਨੂੰ ਲੈ ਕੇ ਉਤਸ਼ਾਹ ਨਜ਼ਰ ਆਇਆ। ਬਲਾਕ ਲੁਧਿਆਣਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ 7-ਏ ਵਿਖੇ ਜਗਜੀਤ ਸਿੰਘ ਝਾਂਡੇ ਸੈਂਟਰ ਹੈੱਡ ਟੀਚਰ ਕਮ ਬਲਾਕ ਰਿਸੋਰਸ ਕੋਆਰਡੀਨੇਟਰਅਤੇ ਸਟਾਫ਼ ਵੱਲੋਂ ਨਵੀਂ ਜਮਾਤ ਚ ਆਏ ਵਿਦਿਆਰਥੀਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਝਾਂਡੇ ਨੇ ਦੱਸਿਆ ਕਿ ਅਪ੍ਰੈਲ ਅਤੇ ਮਈ ਮਹੀਨੇ ਪਹਿਲੀ ਅਤੇ ਦੂਸਰੀ ਜਮਾਤ ਚ ਵਿੱਦਿਆ ਪ੍ਰਵੇਸ਼ ਪ੍ਰੋਜੈਕਟ ਅਤੇ ਤੀਸਰੀ ਤੋਂ ਪੰਜਵੀਂ ਜਮਾਤ ਚ ਮਿਸ਼ਨ ਸਮਰੱਥ ਪ੍ਰੋਜੈਕਟ ਤਹਿਤ ਪੜ੍ਹਾਈ ਕਰਵਾਈ ਜਾਵੇਗੀ। ਇਨ੍ਹਾਂ ਪ੍ਰੋਜੈਕਟ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਲੇਬਸ ਲਈ ਤਿਆਰ ਕਰਨਾ ਹੁੰਦਾ ਹੈ। ਇਨ੍ਹਾਂ ਪ੍ਰੋਜੈਕਟਸ ਦੀ ਅੰਤਿਮ ਜਾਂਚ ਉਪਰੰਤ ਵਿਦਿਆਰਥੀਆਂ ਨੂੰ ਸਿਲੇਬਸ ਨਾਲ਼ ਜੋੜਿਆ ਜਾਵੇਗਾ।