ਪੱਤਰ ਪੇ੍ਰਕ, ਲੁਧਿਆਣਾ : ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਕੰਪਿਊਟਰ ਵਿਭਾਗ ਵੱਲੋਂ ਚਿੱਤਰਕਲਾ ਡਿਜੀਟਲ ਪੋਸਟਰ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਕੀਤੇ ਗਏ। ਮੁਕਾਬਲੇ 'ਚ ਕੁਲ 30 ਵਿਦਿਆਰਥਣਾਂ ਨੇ ਹਿੱਸਾ ਲਿਆ। ਮੁਕਾਬਲੇ ਦਾ ਵਿਸ਼ਾ 'ਸਰਬੱਤ ਦਾ ਭਲਾ, ਸ਼ਾਂਤੀ ਤੇ ਖੁਸ਼ਹਾਲੀ ਸਾਰਿਆਂ ਲਈ' ਸੀ। ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਧਾਰ ਬਣਾ ਕੇ ਬਹੁਤ ਸੁੰਦਰ ਪੋਸਟਰ ਬਣਾਏ। ਪਿ੍ਰੰਸੀਪਲ ਮਨਜੀਤ ਕੌਰ ਘੁੰਮਣ ਨੇ ਵਿਦਿਆਰਥਣਾਂ ਤੇ ਵਿਭਾਗ ਨੂੰ ਵਧਾਈ ਦਿੱਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆ ਅਨੁਸਾਰ ਚੱਲਣ ਲਈ ਪੇ੍ਰਿਤ ਕੀਤਾ।