ਜਾਸ, ਲੁਧਿਆਣਾ : ਪਿੰਡ ਆਲਮਗੀਰ 'ਚ ਰੱਖੜੀ ਬੰਨ੍ਹਣ ਤੋਂ ਇਕ ਦਿਨ ਪਹਿਲਾਂ ਜਦੋਂ ਭਰਾ ਭੈਣ ਦੇ ਘਰ ਰੱਖੜੀ ਬੰਨ੍ਹਵਾਉਣ ਪਹੁੰਚਿਆ ਤਾਂ ਉਹ ਹੈਰਾਨ ਰਹਿ ਗਿਆ। ਦਰਅਸਲ ਉਸ ਦੀ ਭੈਣ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਦੋ ਦਿਨਾਂ ਬਾਅਦ ਭਰਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਪਰਾਧਕ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਔਰਤ 'ਤੇ ਤਸ਼ੱਦਦ ਕਰਨ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਖਵਿੰਦਰ ਸਿੰਘ ਵਾਸੀ ਪਿੰਡ ਸਰੀਂਹ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ 5 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਵਾਸੀ ਊਧਮ ਸਿੰਘ ਸੁਲਤਾਨ ਵਿੰਡ ਰੋਡ ਅੰਮ੍ਰਿਤਸਰ ਨਾਲ ਹੋਇਆ ਸੀ। ਪਰ ਉਹ ਦੋਵੇਂ ਆਲਮਗੀਰ 'ਚ ਰਹਿ ਰਹੇ ਸਨ। ਉਸ ਦਾ ਜੀਜਾ ਪਿਛਲੇ ਪੰਜ ਸਾਲਾਂ ਤੋਂ ਸ਼ਰਾਬ ਪੀ ਕੇ ਉਸ ਦੀ ਭੈਣ ਦੀ ਕੁੱਟਮਾਰ ਕਰਦਾ ਸੀ।

ਭੈਣ ਛੱਤ 'ਤੇ ਫਾਹੇ ਨਾਲ ਝੂਲ ਰਹੀ ਸੀ

ਰੱਖੜੀ ਬੰਨ੍ਹਣ ਤੋਂ ਇਕ ਦਿਨ ਪਹਿਲਾਂ ਉਹ ਆਪਣੀ ਭੈਣ ਦੇ ਘਰ ਰੱਖੜੀ ਬੰਨ੍ਹਣ ਜਾ ਰਿਹਾ ਸੀ। ਰਸਤੇ 'ਚ ਉਸ ਦੀ ਮੁਲਾਕਾਤ ਉਸ ਦੀ ਭਰਜਾਈ ਨਾਲ ਹੋਈ, ਜੋ ਉਸ ਨੂੰ ਦੇਖ ਕੇ ਵੀ ਨਹੀਂ ਰੁਕੀ। ਜਦੋਂ ਉਹ ਭੈਣ ਦੇ ਘਰ ਪਹੁੰਚਿਆ ਤਾਂ ਉਸ ਦੀ ਲਾਸ਼ ਛੱਤ 'ਤੇ ਫਾਹੇ ਨਾਲ ਲਟਕ ਰਹੀ ਸੀ। ਉਸ ਨੇ ਲਾਸ਼ ਨੂੰ ਫਾਹੇ ਤੋਂ ਉਤਾਰਿਆ ਤੇ ਨਿੱਜੀ ਹਸਪਤਾਲ ਲੈ ਕੇ ਪੁੱਜਾ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਨਹੀਂ ਕੀਤੀ ਸੁਣਵਾਈ

ਪੁਲਿਸ ਨੇ 11 ਅਗਸਤ ਨੂੰ ਔਰਤ ਦਾ ਪੋਸਟਮਾਰਟਮ ਕਰਵਾ ਲਿਆ ਪਰ ਮਾਮਲਾ 12 ਅਗਸਤ ਨੂੰ ਦਰਜ ਕੀਤਾ। ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਗੁਰਪ੍ਰੀਤ ਸਿੰਘ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਔਰਤ ਦੇ ਭਰਾ ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਸ ਦੀ ਕੋਈ ਸੁਣੲਾਈ ਨਹੀਂ ਕੀਤੀ ਹੈ।

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ

ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਮਨਜੀਤ ਕੌਰ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਕਤਲ ਦੇ ਦੋਸ਼ ਲਾਏ ਜਾ ਰਹੇ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

Posted By: Seema Anand