- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਪਾਰਕ ਦੇ ਵਸਨੀਕ ਕੰਵਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਸ ਨੂੰ ਆਪਣੇ ਭਰਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦੀ ਜਾਣਕਾਰੀ ਮਿਲੀ ਸੀ। ਉਹ ਤੁਰੰਤ ਚੀਮਾ ਚੌਂਕ ਸਥਿਤ ਯੈਲੋ ਚਿੱਲੀ ਰੈਸਟੋਰੈਂਟ ਪਹੁੰਚਿਆ ਤਾਂ ਕੁਲਵਿੰਦਰ ਸਿੰਘ ਦੀ ਹਾਲਤ ਗੰਭੀਰ ਸੀ ਅਤੇ ਉਹ ਉਲਟੀਆਂ ਕਰ ਰਿਹਾ ਸੀ। ਉਸ ਨੂੰ ਬਿਨਾਂ ਦੇਰੀ ਕੀਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਕਾਰੋਬਾਰੀ ਕੁਲਵਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਉਸ ਦੀ ਗੱਡੀ ’ਚੋਂ ਮਿਲੇ ਸੁਸਾਈਡ ਨੋਟ ਤੋਂ ਬਾਅਦ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਕਾਰੋਬਾਰੀ ਨੇ 23 ਜੂਨ 2025 ਨੂੰ ਚੀਮਾ ਚੌਕ ਸਥਿਤ ਯੈਲੋ ਚਿੱਲੀ ਰੈਸਟੋਰੈਂਟ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਦੇ ਭਰਾ ਕੰਵਲਜੀਤ ਸਿੰਘ ਨੇ ਉਸ ਨੂੰ ਗੰਭੀਰ ਹਾਲਤ ’ਚ ਫੋਰਟਿਸ ਹਸਪਤਾਲ ਪਹੁੰਚਾਇਆ ਪਰ ਕਈ ਦਿਨ ਇਲਾਜ ਚੱਲਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਾਮਲੇ ਵਿੱਚ ਨਵਾਂ ਮੋੜ ਉਦੋਂ ਆਇਆ, ਜਦੋਂ ਕੁਲਵਿੰਦਰ ਸਿੰਘ ਦੀ ਗੱਡੀ ਵਿੱਚੋਂ ਸੁਸਾਈਡ ਨੋਟ ਬਰਾਮਦ ਹੋਇਆ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਪਾਰਕ ਦੇ ਵਸਨੀਕ ਕੰਵਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਸ ਨੂੰ ਆਪਣੇ ਭਰਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦੀ ਜਾਣਕਾਰੀ ਮਿਲੀ ਸੀ। ਉਹ ਤੁਰੰਤ ਚੀਮਾ ਚੌਂਕ ਸਥਿਤ ਯੈਲੋ ਚਿੱਲੀ ਰੈਸਟੋਰੈਂਟ ਪਹੁੰਚਿਆ ਤਾਂ ਕੁਲਵਿੰਦਰ ਸਿੰਘ ਦੀ ਹਾਲਤ ਗੰਭੀਰ ਸੀ ਅਤੇ ਉਹ ਉਲਟੀਆਂ ਕਰ ਰਿਹਾ ਸੀ। ਉਸ ਨੂੰ ਬਿਨਾਂ ਦੇਰੀ ਕੀਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮਾਮਲੇ ਸਬੰਧੀ ਅਗਲੀ ਕਾਰਵਾਈ ਦੌਰਾਨ ਜਦੋਂ ਕੁਲਵਿੰਦਰ ਸਿੰਘ ਦੀ ਗੱਡੀ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੁਸਾਈਡ ਨੋਟ ਮਿਲਿਆ। ਸ਼ਿਕਾਇਤਕਰਤਾ ਮੁਤਾਬਕ, ਉਸ ਦੇ ਭਰਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਹ ਨੋਟ ਲਿਖ ਕੇ ਗੱਡੀ ਵਿੱਚ ਰੱਖਿਆ ਸੀ। ਇਸ ਨੋਟ ਅਤੇ ਭਰਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮਾਮਲੇ ਦੀ ਜਾਂਚ ਅੱਗੇ ਵਧਾਈ।
ਥਾਣਾ ਮੋਤੀ ਨਗਰ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਸਤੀਸ਼ ਜੁਨੇਜਾ, ਅਨੂਪ ਬਹਿਲ, ਦੀਪਿਕਾ ਕੋਹਰੀ, ਨੀਰਜ ਅਤਰ ਅਤੇ ਰਜਨੀਸ਼ ਕੌਰ ਨੂੰ ਮੁਲਜ਼ਮ ਨਾਮਜ਼ਦ ਕੀਤਾ ਹੈ। ਸਾਰੇ ਮੁਲਜ਼ਮ ਬੰਦਾ ਬਹਾਦਰ ਨਗਰ, ਲੁਧਿਆਣਾ ਦੇ ਵਸਨੀਕ ਦੱਸੇ ਗਏ ਹਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 108 ਅਤੇ 61(2) ਤਹਿਤ ਮੁਕੱਦਮਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਥਾਣੇਦਾਰ ਸੁਭਾਸ਼ ਰਾਜ ਨੇ ਦੱਸਿਆ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ ਲੰਬੀ ਤਫਤੀਸ਼ ਤੋਂ ਬਾਅਦ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।