ਸੋਖੀ ਦੇ ਦਫ਼ਤਰ ’ਚ ਕੈਂਪ ਦੌਰਾਨ ਪੁੱਜਣਗੇ ਸੁਖਬੀਰ
ਸੁਖਬੀਰ ਆਤਮ ਨਗਰ ਦੇ ਹਲਕਾ ਇੰਚਾਰਜ ਸੋਖੀ ਦੇ ਦਫ਼ਤਰ ਵਿੱਚ ਲੱਗ ਰਹੇ ਕੈਂਪ ਵਿੱਚ ਪੁੱਜਣਗੇ
Publish Date: Sat, 09 May 2026 06:34 PM (IST)
Updated Date: Sun, 10 May 2026 04:09 AM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਮਈ ਦਿਨ ਐਤਵਾਰ ਨੂੰ ਮਹਾਨਗਰ ਲੁਧਿਆਣਾ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਦਫ਼ਤਰ ਵਿਖੇ ਏਕਜੋਤ ਸੇਵਾ ਸੋਸਾਇਟੀ ਵੱਲੋਂ ਲਗਾਏ ਜਾ ਰਹੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਸੋਖੀ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਚਲੇਗਾ ਅਤੇ ਸੁਖਬੀਰ ਸਿੰਘ ਬਾਦਲ ਦੁਪਹਿਰ 12:30 ਵਜੇ ਦੇ ਕਰੀਬ ਇਸ ਵਿਚ ਸ਼ਿਰਕਤ ਕਰਨਗੇ। ਉਹਨਾਂ ਅੱਗੇ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਸਮਾਜ ਸੇਵਾ ਦੀ ਭਾਵਨਾ ਨਾਲ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਸਹੂਲਤ ਪ੍ਰਦਾਨ ਕਰਨਾ ਹੈ।ਇਸ ਮੌਕੇ ’ਤੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ, ਈਸੀਜੀ ਅਤੇ ਹੋਰ ਬੁਨਿਆਦੀ ਟੈਸਟ ਵੀ ਕੀਤੇ ਜਾਣਗੇ ਅਤੇ ਇਸ ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨੌਜਵਾਨ ਹਾਜ਼ਰ ਰਹਿਣਗੇ। ਸੋਖੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਨੇਕ ਉਪਰਾਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।