
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉੱਥੇ ਹੀ ਪਠਾਨਕੋਟ ਵਿਚ 56.8 ਮਿਲੀਮੀਟਰ, ਐੱਸਬੀਐੱਸ ਨਗਰ ਵਿਚ 48.6, ਲੁਧਿਆਣਾ ਵਿਚ 37.9, ਹੁਸ਼ਿਆਰਪੁਰ ਵਿਚ 33.5, ਮੋਹਾਲੀ ਵਿਚ 18.7 ਅਤੇ ਗੁਰਦਾਸਪੁਰ ਵਿਚ 9.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਿਹਾ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਨੂੰ ਭਾਰੀ ਅਤੇ ਕਿਤੇ ਆਮ ਨਾਲੋਂ ਦਰਮਿਆਨੀ ਬਾਰਿਸ਼ ਹੋਈ। ਸਭ ਤੋਂ ਵੱਧ ਬਾਰਿਸ਼ ਚੰਡੀਗੜ੍ਹ ਵਿਚ ਹੋਈ, ਜਿੱਥੇ ਸ਼ਾਮ ਸਾਢੇ ਛੇ ਵਜੇ ਤੱਕ 72.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿਚ ਦੁਪਹਿਰ ਤਿੰਨ ਵਜੇ ਤੋਂ ਬਾਅਦ ਬਾਰਿਸ਼ ਸ਼ੁਰੂ ਹੋਈ, ਜੋ ਦੇਰ ਸ਼ਾਮ ਤੱਕ ਜਾਰੀ ਰਹੀ। ਉੱਥੇ ਭਾਰੀ ਬਾਰਿਸ਼ ਕਾਰਨ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹਣੇ ਪਏ, ਜਿਸ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ। ਉੱਥੇ ਹੀ ਪਠਾਨਕੋਟ ਵਿਚ 56.8 ਮਿਲੀਮੀਟਰ, ਐੱਸਬੀਐੱਸ ਨਗਰ ਵਿਚ 48.6, ਲੁਧਿਆਣਾ ਵਿਚ 37.9, ਹੁਸ਼ਿਆਰਪੁਰ ਵਿਚ 33.5, ਮੋਹਾਲੀ ਵਿਚ 18.7 ਅਤੇ ਗੁਰਦਾਸਪੁਰ ਵਿਚ 9.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਇਕ ਜੂਨ ਤੋਂ 18 ਅਗਸਤ ਤੱਕ 200.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜਦਕਿ ਆਮ ਬਾਰਿਸ਼ 314.7 ਮਿਲੀਮੀਟਰ ਹੁੰਦੀ ਹੈ। ਅਜੇ ਵੀ ਪੰਜਾਬ ਵਿਚ ਆਮ ਨਾਲੋਂ 36 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਓਧਰ, ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ 20 ਅਗਸਤ ਤੋਂ ਮੌਸਮ ਸਾਫ਼ ਹੋ ਜਾਵੇਗਾ। 24 ਅਗਸਤ ਤੱਕ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। 25 ਅਗਸਤ ਤੋਂ ਮੁੜ ਮੌਨਸੂਨ ਸਰਗਰਮ ਹੋਣ ਕਾਰਨ ਪੰਜਾਬ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।