ਸਰਵਣ ਸਿੰਘ ਭੰਗਲਾਂ, ਸਮਰਾਲਾ : ਕਾਂਗਰਸ ਪਾਰਟੀ ਦੀ ਹਾਈਕਮਾਂਡ ਵੱਲੋਂ ਪਿੰਡ ਮਾਣਕੀ ਦੀ ਸਰਗਰਮ ਮਹਿਲਾ ਆਗੂ ਸੁਖਵਿੰਦਰ ਕੌਰ ਬਾਠ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਰਾਹੁਲ ਪਿ੍ਰਅੰਕਾ ਗਾਂਧੀ ਸੇਨਾ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਸੂਬਾ ਸਕੱਤਰ ਹਰਜਿੰਦਰ ਸਿੰਘ ਬਾਠ ਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਬਾਠ ਨੇ ਇਸ ਨਿਯੁਕਤੀ ਲਈ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਦੇ ਕੌਮੀ ਪ੍ਰਧਾਨ ਜਗਦੀਸ਼ ਸ਼ਰਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪੂਰਾ ਡੱਟਵਾਂ ਪ੍ਰਚਾਰ ਕਰਨਗੇ।