ਹਾਈਕਮਾਂਡ ਦੇ ‘ਥਾਪੜੇ’ ’ਤੇ ਸੁਖਵਿੰਦਰ ਸਿੱਧੂ ਨੇ ਸ਼ੁਰੂ ਕੀਤੀ ‘ਪਾਰੀ’ ਹਾਈਕਮਾਂਡ ਦੇ ‘ਥਾਪੜੇ’ ’ਤੇ ਸੁਖਵਿੰਦਰ ਸਿੱਧੂ ਨੇ ਸ਼ੁਰੂ ਕੀਤੀ ‘ਪਾਰੀ’
Publish Date: Sat, 21 Nov 2026 07:11 PM (IST)
Updated Date: Sun, 22 Nov 2026 04:05 AM (IST)
04 ਜਗਰਾਓਂ ਦੇ ਪਿੰਡ ਗੁਰੂਸਰ ਕਾਉਂਕੇ ਵਿਖੇ ਆਪਣੀ ਮੁਹਿੰਮ ਦੇ ਆਗਾਜ਼ ਮੌਕੇ ਵੱਡੇ ਇਕੱਠ ਨਾਲ ਸੁਖਵਿੰਦਰ ਸਿੰਘ ਸਿੱਧੂ। - ਗੁਰਦੁਆਰਾ ਸਾਹਿਬ ਨਤਮਸਤਕ ਹੋਣ ਉਪਰੰਤ ਜਬਰਦਸਤ ਸ਼ਕਤੀ ਪ੍ਰਦਰਸ਼ਨ ਸੰਜੀਵ ਗੁਪਤਾ, ਪੰਜਾਬੀ ਜਾਗਰਣ ਜਗਰਾਓਂ : ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਤੇ ਦਿੱਗਜ਼ ਕਾਂਗਰਸੀ ਆਗੂਆਂ ਦੇ ਨਜ਼ਦੀਕੀ ਸੁਖਵਿੰਦਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਹਾਈਕਮਾਂਡ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਅੱਜ ਜਗਰਾਓਂ ਤੋਂ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਲਾਕੇ ਦੇ ਗੁਰਦੁਆਰਾ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੁੰਦਿਆਂ ਪਿੰਡ ਗੁਰੂਸਰ ਕਾਉਂਕੇ ਵਿਖੇ ਵੱਡੇ ਇਕੱਠ ਰਾਹੀਂ ਆਪਣੇ ਸ਼ਕਤੀ ਪ੍ਰਦਰਸ਼ਨ ’ਚ ਵੀ ਕੋਈ ਕਸਰ ਨਾ ਛੱਡੀ। ਉਨ੍ਹਾਂ ਦੇ ਇਸ ਇਕੱਠ ’ਚ ਪਹੁੰਚਣ ’ਤੇ ਸਮਰਥਕਾਂ ਤੋਂ ਇਲਾਵਾ ਪੁਰਾਣੇ ਕਾਂਗਰਸੀਆਂ ਨੇ ਵੀ ਖੁੱਲ੍ਹ ਕੇ ਸਮਰਥਣ ਕਰਦਿਆਂ ਉਨ੍ਹਾਂ ਨੂੰ ਇਸ ਵਾਰ ਜਗਰਾਓਂ ਤੋਂ ਉਮੀਦਵਾਰ ਉਤਾਰਣ ਦੀ ਮੰਗ ਕਰ ਦਿੱਤੀ। ਵਰਣਨਯੋਗ ਹੈ ਕਿ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸੁਖਵਿੰਦਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਦਿੱਲੀ ਕਾਂਗਰਸ ਹਾਈਕਮਾਨ ਦੇ ਸੀਨੀਅਰ ਆਗੂ ਪਵਨ ਖੇੜਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਲੀਡਰਸ਼ਿਪ ਤੋਂ ਮਿਲੇ ਥਾਪੜੇ ਤੋਂ ਬਾਅਦ ਉਹ ਅੱਜ ਇਕਦਮ ਤੋਂ ਜਗਰਾਓਂ ’ਚ ਸਰਗਰਮ ਹੋ ਗਏ। ਉਨ੍ਹਾਂ ਆਪਣੀ ਸਰਗਰਮੀਆਂ ਨੂੰ ਤੇਜ ਕਰਦਿਆਂ ਸਮਰਥਕਾਂ, ਵਰਕਰਾਂ ਅਤੇ ਆਗੂਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਉਪਰੰਤ ਉਨ੍ਹਾਂ ਆਪਣੇ ਸਾਥੀਆਂ ਸਮੇਤ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਨ ਦੇ ਸਿਲਸਿਲੇ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਧੂ ਨੇ ਪਿੰਡ ਗੁਰੂਸਰ ਦੇ ਮੌਜੂਦਾ ਸਰਪੰਚ ਮਾਤਾ ਚਰਨਜੀਤ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਦੀਪਾ, ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਮਾਣ-ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕਾ ਜਗਰਾਓਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਭਜਨ ਸਿੰਘ ਸਵੱਦੀ, ਜਗਜੀਤ ਸਿੰਘ ਕਾਉਂਕੇ, ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਜਾਪ ਗਿੱਲ, ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਜ਼ਾਦ ਮਾਂਗਟ, ਸੁਖਦੇਵ ਸਿੰਘ ਤੂਰ ਸ਼ੇਰਪੁਰ ਕਲਾਂ, ਨੰਬਰਦਾਰ ਜਸਵੰਤ ਸਿੰਘ ਸੋਹੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਹਰਮਨ ਗਾਲਿਬ, ਯੂਥ ਕਾਂਗਰਸ ਪ੍ਰਧਾਨ ਮਨੀ ਗਰਗ, ਸ਼ਹਿਰੀ ਬਲਾਕ ਪ੍ਰਧਾਨ ਸੰਜੀਵ ਗੁੱਜਰ, ਦਿਹਾਤੀ ਬਲਾਕ ਪ੍ਰਧਾਨ ਜਗਦੀਪ ਸਿੰਘ, ਰਾਹੁਲ ਮਲਹੋਤਰਾ ਆਦਿ ਹਾਜ਼ਰ ਸਨ।