ਮੋਗਾ ਦੀ ਬਦਲਾਅ ਰੈਲੀ ’ਚ ਸ਼ਾਮਲ ਹੋਣ ਲਈ ਮਲਿਕ ਨੇ ਲੁਧਿਆਣਵੀਆਂ ਨੂੰ ਕੀਤੀ ਅਪੀਲ
ਮੋਗਾ ਦੀ ਬਦਲਾਵ ਰੈਲੀ ’ਚ ਸ਼ਾਮਲ ਹੋਣ ਲਈ ਸੰਨੀ ਮਲਿਕ ਨੇ ਲੁਧਿਆਣਵੀਆਂ ਨੂੰ ਕੀਤੀ ਅਪੀਲ
Publish Date: Fri, 13 Mar 2026 09:34 PM (IST)
Updated Date: Fri, 13 Mar 2026 09:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਨੀ ਮਲਿਕ ਨੇ ਸਮੂਹ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ਬਦਲਾਅ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਨੂੰ ਇਤਿਹਾਸਕ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਸੰਨੀ ਮਲਿਕ ਨੇ ਕਿਹਾ ਕਿ ਇਸ ਮਹੱਤਵਪੂਰਨ ਰੈਲੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਲਈ ਪਾਰਟੀ ਦਾ ਪ੍ਰੋਗਰਾਮ ਦੱਸਣਗੇ, ਜਿਸ ਕਾਰਨ ਇਹ ਰੈਲੀ ਪੰਜਾਬ ਦੀ ਰਾਜਨੀਤੀ ਲਈ ਖਾਸ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਵਿੱਚ ਨਵੀਂ ਸੋਚ ਅਤੇ ਵਿਕਾਸ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਬਦਲਾਅ ਦੀ ਲਹਿਰ ਨੂੰ ਤੇਜ਼ ਕਰਨ ਲਈ ਇਕ ਵੱਡਾ ਮੰਚ ਸਾਬਤ ਹੋਵੇਗੀ। ਸੰਨੀ ਮਲਿਕ ਨੇ ਖਾਸ ਤੌਰ ’ਤੇ ਲੁਧਿਆਣਾ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਮੋਗਾ ਪਹੁੰਚ ਕੇ ਇਸ ਬਦਲਾਅ ਰੈਲੀ ਨੂੰ ਕਾਮਯਾਬ ਬਣਾਉਣ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੀ ਭਾਰੀ ਭਾਗੀਦਾਰੀ ਨਾਲ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਏਗੀ।