ਸਨਸ਼ਾਈਨ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
ਸਨਸਾਈਨ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Sun, 12 Apr 2026 06:02 PM (IST)
Updated Date: Sun, 12 Apr 2026 06:07 PM (IST)
ਰਵੀ,ਪੰਜਾਬੀ ਜਾਗਰਣ ਲੁਧਿਆਣਾ ਸਨਸ਼ਾਈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਲਬੀਰ ਨਗਰ ਗਿਆਸਪੁਰਾ ਨੇ ਪੰਜਾਬ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ 100 ਫ਼ੀਸਦੀ ਪਾਸ ਦਰ ਪ੍ਰਾਪਤ ਕੀਤੀ। ਮਾਨਵੀ ਨੇ 93 ਫ਼ੀਸਦੀ ਅੰਕਾਂ ਨਾਲ ਕਲਾਸ ਵਿਚ ਪਹਿਲਾ ਸਥਾਨ, ਰੀਮਾ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਸਾਨੀਆ ਨੇ 89 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ, ਅੰਸ਼ਿਕਾ ਗੁਪਤਾ ਨੇ 88 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ, ਸੰਜਨਾ ਕੁਮਾਰੀ ਨੇ 85 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਅਤੇ ਲਾਡਲੀ ਤੇ ਅਨੀਸ਼ਾ ਨੇ 84 ਫ਼ੀਸਦੀ ਅੰਕਾਂ ਨਾਲ ਛੇਵਾਂ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਹੋਰ ਸਾਰੇ ਵਿਦਿਆਰਥੀਆਂ ਨੇ ਵੀਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ, ਜਿਸ ਨਾਲ ਸਕੂਲ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਣ ਵਧਿਆ। ਸਾਰੇ ਵਿਦਿਆਰਥੀਆਂ ਨੂੰ ਵਧਾਈ ਅਤੇ ਸਨਮਾਨਤ ਕੀਤਾ ਗਿਆ, ਅਤੇ ਭਵਿੱਖ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਡਾਇਰੈਕਟਰ ਰਾਜ ਕੁਮਾਰ ਸਿੰਗਲਾ, ਚੇਅਰਪਰਸਨ ਵਿਮਲ ਸਿੰਗਲਾ, ਇੰਚਾਰਜ ਰਵੀ ਸਿੰਗਲਾ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ।