ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਤੇ ਸ਼ਲਾਘਾਯੋਗ : ਸਲੂਜਾ
ਸੁਪਰੀਮ ਕੋਰਟ ਦਾ ਖ਼ਤਰਨਾਕ ਕੁੱਤਿਆਂ ਨੂੰ ਮਾਰਨ ਦਾ ਫੈਸਲਾ ਇਤਿਹਾਸਕ ਤੇ ਸ਼ਲਾਘਾਯੋਗ- ਸਲੂਜਾ
Publish Date: Wed, 20 May 2026 06:57 PM (IST)
Updated Date: Thu, 21 May 2026 04:07 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਉੱਘੇ ਸਮਾਜਸੇਵੀ ਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਕਿਹਾ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਖ਼ਤਰਨਾਕ ਕੁਤਿਆਂ ਨੂੰ ਮਾਰਨ ਜੋ ਫੈਸਲਾ ਸੁਣਾਇਆ ਗਿਆ ਹੈ, ਉਹ ਇਤਿਹਾਸਕ ਤੇ ਸ਼ਲਾਘਾਯੋਗ ਹੈ। ਸਲੂਜਾ ਨੇ ਕਿਹਾ ਕਿ ਇਹ ਬਹੁਤ ਵੱਡੀ ਸਮੱਸਿਆ ਸੀ, ਜਿਸ ਨਾਲ ਦੇਸ਼ ਵਿਚ ਰੋਜ਼ਾਨਾ ਹੀ ਹਜ਼ਾਰਾਂ ਲੋਕ ਕੁੱਤਿਆਂ ਦੇ ਕੱਟਣ ਦੇ ਸ਼ਿਕਾਰ ਹੋ ਰਹੇ ਹਨ, ਜਿਹਨਾਂ ਵਿੱਚੋਂ ਕਾਫੀ ਮੌਤਾਂ ਵੀ ਹੋ ਜਾਂਦੀਆਂ ਹਨ। ਜਿਸ ਨੂੰ ਰੋਕਣ ਵਿੱਚ ਪ੍ਰਸ਼ਾਸਨ ਤੇ ਰਾਜ ਸਰਕਾਰਾਂ ਪੂਰੀ ਤਰਾਂ ਫੇਲ ਤੇ ਬੇਵਸ ਸਾਬਤ ਹੋਈਆਂ ਹਨ। ਉਹਨਾਂ ਕਿਹਾ ਹਾਲਤ ਐਨੇ ਮਾੜੇ ਹੋ ਚੁੱਕੇ ਹਨ ਕਿ ਬਜ਼ੁਰਗਾਂ ਦਾ ਸਵੇਰੇ ਸ਼ਾਮ ਦੀ ਸੈਰ ਤੇ ਜਾਣਾ ਜਾਂ ਬਚਿਆਂ ਦਾ ਬਾਹਰ ਗਲੀਆਂ ਵਿਚ ਨਿਕਲਣਾ ਮੁਸ਼ਕਿਲ ਹੀ ਨਹੀਂ ਨਾ ਮੁਮਕਿਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਵੱਲੋਂ ਦੇਰ ਨਾਲ ਲਿਆ ਗਿਆ ਦਰੁਸਤ ਫੈਸਲਾ ਹੈ, ਇਸ ਦੀ ਜਿਨੀ ਪ੍ਰਸ਼ੰਸਾ ਕੀਤੀ ਜਾਵੇ ਥੋੜੀ ਹੈ। ਇਸ ਨਾਲ ਆਮ ਪਬਲਿਕ ਨੂੰ ਬਹੁਤ ਵੱਡੀ ਰਾਹਤ ਮਿਲੇਗੀ।