ਸੁਰਿੰਦਰ ਮੋਹਣ ਬਣੇ ਇੰਡਸਟਰੀ ਵਿੰਗ ਦੇ ਪ੍ਰਧਾਨ
ਸੁਰਿੰਦਰ ਮੋਹਣ ਬਣੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਇੰਡਸਟਰੀ ਵਿੰਗ ਦੇ ਪ੍ਰਧਾਨ
Publish Date: Sun, 17 May 2026 07:50 PM (IST)
Updated Date: Mon, 18 May 2026 04:15 AM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਅਹਿਮ ਮੀਟਿੰਗ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਆਜ਼ਾਦ ਨੇ ਦੱਸਿਆ ਕਿ ਕੌਂਸਲ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਨਿਕਲ ਕੇ ਸਮਾਜ ਭਲਾਈ ਕੰਮਾਂ ਵਿੱਚ ਜੁੜ ਕੇ ਸਮਾਜ ਸੇਵਾ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕੌਂਸਲ ਭ੍ਰਿਸਟਾਚਾਰ,ਰਿਸਵਤ ਖੋਰੀ, ਬਾਲ ਮਜਦੂਰੀ, ਭਰੂਣ ਹੱਤਿਆ , ਦਹੇਜ ਪ੍ਰਥਾ ਮਹਿਲਾਵਾਂ ਤੇ ਹੋ ਰਹੇ ਜੁਲਮ ਵਿਰੁੱਧ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਸੁਰਿੰਦਰ ਮੋਹਣ ਵੱਲੋਂ ਸੰਸਥਾ ਲਈ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਇੰਡਸਟਰੀ ਵਿੰਗ ਜਲੰਧਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰ ਮੋਹਣ ਅਹੁਦੇਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਕੌਂਸਲ ਦੇ ਕੰਮਾਂ ਨੂੰ ਘਰ ਘਰ ਪਹੁੰਚਾ ਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਪ੍ਰਤੀ ਵੀ ਜਾਗਰੂਕ ਕਰਨਗੇ ਤਾਂ ਜੋ ਪੰਜਾਬ ਖੁਸ਼ਹਾਲ ਬਣ ਸਕੇ। ਇਸ ਮੌਕੇ ਤੇ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ ਕਰਨ ਅਗਰਵਾਲ,ਚੇਅਰਮੈਨ ਪੰਡਿਤ ਲਕਸ਼ਮਣ ਭਾਰਦਵਾਜ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਕੌਂਸਲ ਮੈਂਬਰ ਵੀ ਹਾਜ਼ਰ ਸਨ।