ਬਾਲ ਮਜ਼ਦੂਰੀ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ
ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕਿਪਸ ਮਾਰਕੀਟ, ਸਰਾਭਾ ਨਗਰ ਤੇ ਬੀਆਰਐਸ ਨਗਰ 'ਚ ਅਚਨਚੇਤ ਚੈਕਿੰਗ
Publish Date: Tue, 09 Dec 2025 11:30 PM (IST)
Updated Date: Wed, 10 Dec 2025 04:13 AM (IST)
3 ਬਾਲ ਮਜ਼ਦੂਰਾਂ ਨੂੰ ਕੀਤਾ ਰੈਸਕਿਊ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼- ਨਿਰਦੇਸ਼ਾਂ ਤਹਿਤ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਕਿਪਸ ਮਾਰਕੀਟ, ਸਰਾਭਾ ਨਗਰ, ਬੀਆਰਐੱਸ ਨਗਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸਰਾਭਾ ਨਗਰ, ਲੁਧਿਆਣਾ ਤੋਂ 3 ਬਾਲ ਮਜਦੂਰਾਂ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਨੂੰ ਬਾਲ ਮਜ਼ਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਤੇ ਬਾਅਦ ’ਚ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਕਰ ਕੇ ਬੱਚਿਆਂ ਨੂੰ ਚਿਲਡਰਨ ਹੋਮ ’ਚ ਸ਼ਿਫਟ ਕੀਤਾ ਗਿਆ। ਟੀਮ ’ਚ ਵਰਿੰਦਰ ਸਿੰਘ, ਮਨਜੋਤ ਸਿੰਘ, ਸੰਜਨਾ, ਹਰਮਿੰਦਰ ਸਿੰਘ ਰੋਮੀ ਤੇ ਪੁਲਿਸ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ।