ਹੈਰੋਇਨ ਸਮਗਲਿੰਗ ਦੇ ਦੋਸ਼ ਵਿੱਚ ਮੁਲਜ਼ਮ ਗ੍ਰਿਫ਼ਤਾਰ
ਹੈਰੋਇਨ ਸਮਗਲਿੰਗ ਦੇ ਦੋਸ਼ ਵਿੱਚ ਮੁਲਜ਼ਮ ਗ੍ਰਿਫ਼ਤਾਰ
Publish Date: Sat, 15 Nov 2025 07:08 PM (IST)
Updated Date: Sat, 15 Nov 2025 07:11 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕਥਿਤ ਨਸ਼ਾ ਸਮਗਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਸੰਤ ਵਿਹਾਰ ਐਕਸਟੈਂਸ਼ਨ ਨੂਰਵਾਲਾ ਰੋਡ ਦੇ ਰਹਿਣ ਵਾਲੇ ਨਵਜੋਤ ਸਿੰਘ ਉਰਫ ਬਬਲੂ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਹਰਚਰਨ ਸਿੰਘ ਦੇ ਬਿਆਨ ਉੱਪਰ ਪੁਲਿਸ ਨੇ ਮੁਲਜਮ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਹਰਚਰਨ ਸਿੰਘ ਮੁਤਾਬਕ ਸਥਾਨਕ ਸਬਜੀ ਮੰਡੀ ਕੋਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਗਸਤ ਦੌਰਾਨ ਪੁਲਿਸ ਨੂੰ ਇੱਕ ਸ਼ੱਕੀ ਵਿਅਕਤੀ ਖੜਾ ਵਿਖਾਈ ਦਿੱਤਾ, ਜਿਸ ਦੀ ਪੁੱਛ ਗਿੱਛ ਕੀਤੀ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਨੂੰ ਆਸ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛ ਪੜਤਾਲ ਦੌਰਾਨ ਉਸ ਦੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜਮਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।