ਸਟਾਫ ਰਿਪੋਰਟਰ, ਖੰਨਾ : ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਖੰਨਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬਹੁਤ ਧੂਮ ਧਾਮ ਨਾਲ ਮਨਾਈ ਗਈ। ਵਿਦਿਆਰਥੀਆਂ ਵੱਲੋਂ ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ ਵੱਖ ਰੂਪਾਂ ਨੂੰ ਦਰਸਾਉਂਦੇ ਹੋਏ ਝਾਕੀਆਂ ਪੇਸ਼ ਕੀਤੀਆਂ ਗਈਆਂ।

ਇਹ ਝਾਕੀਆਂ 'ਚ ਸ਼੍ਰੀ ਕ੍ਰਿਸ਼ਨ ਜੀ ਦੇ ਬਾਲ ਰੂਪ, ਮਿੱਤਰ ਰੂਪ, ਸਿੱਖਿਆਰਥੀ ਤੇ ਰੱਖਿਅਕ ਰੂਪ ਨੂੰ ਬੱਚਿਆਂ ਵੱਲੋਂ ਬਾਖ਼ੂਬੀ ਦਰਸਾਇਆ ਗਿਆ ਤੇ ਆਪਣੀ ਕਲਾ ਦੀ ਅਮਿਟ ਛਾਪ ਛੱਡੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸੁਰੱਖਿਅਕ ਹੰਜ ਰਾਜ ਸੂਦ, ਪ੍ਰਧਾਨ ਵਿਨੋਦ ਵਸ਼ਿਸ਼ਠ, ਮੀਤ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਰਾਜੇਸ਼ ਡਾਲੀ, ਮੈਨੇਜਰ ਵਿਨੋਦ ਗੁਪਤਾ, ਮੈਂਬਰ ਰਾਜ ਕੁਮਾਰ ਸਾਹਨੇਵਾਲੀਆ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਝਾਕੀਆਂ ਦੀ ਸ਼ਲਾਘਾ ਕਰਦਿਆਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।

ਪਿੰ੍ਸੀਪਲ ਡਾ. ਮਨੋਜ ਕੁਮਾਰ ਨੇ ਵਿਦਿਆਰਥੀਆਂ ਦੁਆਰਾ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੂੰ ਸਦਾ ਸੱਚ ਦੇ ਰਸਤੇ 'ਤੇ ਚੱਲਣ ਲਈ ਪੇ੍ਰਿਤ ਕੀਤਾ।