ਟੈਗੋਰ ਇੰਟਰਨੈਸ਼ਨਲ ਸਕੂਲ ਨੇ ਗ੍ਰੇਡ ਪ੍ਰੈਪ–II ਦੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਟੈਗੋਰ ਇੰਟਰਨੈਸ਼ਨਲ ਸਕੂਲ ਨੇ ਗ੍ਰੇਡ ਪ੍ਰੈਪ–II ਦੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
Publish Date: Sat, 14 Mar 2026 06:41 PM (IST)
Updated Date: Sun, 15 Mar 2026 04:12 AM (IST)

ਫੋਟੋ- 12 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਗ੍ਰੈਜੂਏਸ਼ਨ-ਡੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਇਸ ਸਮਾਰੋਹ ਦਾ ਉਦੇਸ਼ ਗ੍ਰੇਡ ਪ੍ਰੈਪ–II ਦੇ ਨੰਨ੍ਹੇ-ਮੁੰਨੇ ਕਿੰਡਰਗਾਰਟਨ ਵਿਦਿਆਰਥੀਆਂ ਵੱਲੋਂ ਸਾਲ 2025-26 ਦੌਰਾਨ ਕੀਤੀ ਗਈ ਅਕਾਦਮਿਕ ਤਰੱਕੀ ਦਾ ਪ੍ਰਦਰਸ਼ਨ ਕਰਨਾ ਤੇ ਉਨ੍ਹਾਂ ਨੂੰ ਅਗਲੀ ਕਲਾਸ ਲਈ ਪ੍ਰੇਰਿਤ ਕਰਨਾ ਰਿਹਾ। ਸਮਾਰੋਹ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀਕੇ ਅਨੇਜਾ ਤੇ ਸਵਾਤੀ ਅਨੇਜਾ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਤੇ ਬੱਚਿਆਂ ਦੇ ਮਾਪੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀਕੇ ਅਨੇਜਾ ਅਤੇ ਸਵਾਤੀ ਅਨੇਜਾ ਵੱਲੋਂ ਦੀਪ ਜਗਾ ਕੇ ਕੀਤੀ ਗਈ, ਜਿਸ ਮਗਰੋਂ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵੱਲੋਂ ਸੁਰੀਲਾ ਗੀਤ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਪੂਰੇ ਵਿਸ਼ਵਾਸ ਨਾਲ ਸਾਲ ਭਰ ਦੌਰਾਨ ਸਿੱਖੀਆਂ ਵੱਖ-ਵੱਖ ਧਾਰਨਾਵਾਂ ਨੂੰ ਬੜੀ ਸਪੱਸ਼ਟਤਾ ਤੇ ਸੂਝ ਨਾਲ ਪੇਸ਼ ਕੀਤਾ। ਉਨ੍ਹਾਂ ਦੀ ਸੂਝ ਸਮਝ ਅਤੇ ਆਤਮਵਿਸ਼ਵਾਸ ਭਰੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ। ਨੰਨ੍ਹੇ ਗ੍ਰੈਜੂਏਟ ਵਿਦਿਆਰਥੀ ਗ੍ਰੈਜੂਏਸ਼ਨ ਗਾਊਨ ਤੇ ਕੈਪ ਪਾ ਕੇ ਬੜੇ ਵਿਸ਼ਵਾਸ ਤੇ ਉਤਸ਼ਾਹ ਨਾਲ ਮੰਚ ਤੇ ਆਏ। ਬੱਚਿਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀਕੇ ਅਨੇਜਾ ਤੇ ਸਵਾਤੀ ਅਨੇਜਾ ਵੱਲੋਂ ਸਰਟੀਫ਼ਿਕੇਟ ਅਤੇ ਟੇਕਅਵੇ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੀਕੇ ਅਨੇਜਾ ਅਤੇ ਸਵਾਤੀ ਅਨੇਜਾ ਨੇ ਬੱਚਿਆਂ ਨੂੰ ਸਿਖਿਅਤ ਕਰਨ ਲਈ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਤੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਵੱਲੋਂ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।