ਵਿਦਿਆਰਥਣਾਂ ਨੇ ਬੈਡਮਿੰਟਨ 'ਚ ਗੱਡੇ ਝੰਡੇ
ਟੈਗੋਰ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਬੈਡਮਿੰਟਨ 'ਚ ਗੱਡੇ ਝੰਡੇ
Publish Date: Tue, 18 Nov 2025 09:22 PM (IST)
Updated Date: Wed, 19 Nov 2025 04:14 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੀਆਂ ਵਿਦਿਆਰਥਣਾਂ ਨੇ ਸਹੋਦਿਆ ਸਕੂਲ ਕੰਪਲੈਕਸ ਖੰਨਾ ਵੱਲੋਂ ਕਰਵਾਈਆਂ ਗਈਆਂ ਬੈਡਮਿੰਟਨ ਖੇਡਾਂ ਵਿੱਚ ਅੰਡਰ-14 ਚ ਪਹਿਲਾ ਸਥਾਨ ਅਤੇ ਅੰਡਰ-17 ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀਕੇ ਅਨੇਜਾ ਅਤੇ ਸਵਾਤੀ ਅਨੇਜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਣਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਇਨ੍ਹਾਂ ’ਚ ਹਿੱਸਾ ਲੈਣ ਦੀ ਪ੍ਰੇਰਣਾ ਦਿੱਤੀ।