ਟੈਗੋਰ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਟੈਗੋਰ ਇੰਟਰਨੈਸ਼ਨਲ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 08:13 PM (IST)
Updated Date: Thu, 14 May 2026 04:13 AM (IST)
ਟੈਗੋਰ ਇੰਟਰਨੈਸ਼ਨਲ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਫੋਟੋ ਨੰਬਰ- 38, 39, 40, 41
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਸੀਬੀਐੱਸਈ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ। ਇੱਕ ਵਾਰ ਫਿਰ ਟੈਗੋਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਜਿਸ ਨਾਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਇਨ੍ਹਾਂ ਨਤੀਜਿਆਂ ਦੌਰਾਨ ਸ਼ੁਭਮ ਨੇ ਕਾਮਰਸ ਸਟ੍ਰੀਮ ਵਿੱਚ ਸਕੂਲ ਵਿੱਚੋਂ ਟਾਪ ਕੀਤਾ ਅਤੇ 96.4 ਫੀਸਦੀ ਅੰਕ ਪ੍ਰਾਪਤ ਕੀਤੇ, ਜੈਸਿਕਾ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਾਜਲ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।
ਇਸੇ ਤਰ੍ਹਾਂ ਸਾਇੰਸ (ਨਾਨ ਮੈਡੀਕਲ) ਵਿੱਚ ਗੁਰਅਗਮ ਸਿੰਘ ਨੇ 96 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ, ਅਭਿਨਵ ਗੋਇਲ ਨੇ 93.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਅਦਿਤੀ ਸ਼ਰਮਾ ਨੇ 91 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਾਇੰਸ (ਮੈਡੀਕਲ) ਗਰੁੱਪ ਵਿੱਚੋਂ ਅਨਹਦ ਸਿੰਘ ਨੇ 91 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ, ਅਕਸ਼ਰਾ ਨੇ 87 ਫੀਸਦੀ ਅੰਕਾਂ ਨਾਲ ਦੂਜਾ ਅਤੇ ਬਲਕਰਨ ਸਿੰਘ ਨੇ 80 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਮਾਰੀ ਪ੍ਰਤਿਗਿਆ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਆਰਟਸ ਸਟ੍ਰੀਮ ਵਿੱਚ ਸਕੂਲ ਵਿੱਚੋਂ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 84 ਫੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਨੂਰ ਸਿੰਘ ਨੇ 82 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਸਫਲਤਾ ਵਿਦਿਆਰਥੀਆਂ ਦੇ ਨਿਰੰਤਰ ਯਤਨਾਂ ਅਤੇ ਮਿਹਨਤ ਦਾ ਨਤੀਜਾ ਹੈ, ਜਿਸ ਵਿੱਚ ਮਾਪਿਆਂ ਦਾ ਸਹਿਯੋਗ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦੀ ਅਹਿਮ ਭੁਮਿਕਾ ਰਹੀ। ਇਸ ਮਾਣ ਮੱਤੇ ਮੌਕੇ 'ਤੇ ਮੈਨੇਜਿੰਗ ਡਾਇਰੈਕਟਰ ਬੀਕੇ ਅਨੇਜਾ, ਸਵਾਤੀ ਅਨੇਜਾ ਅਤੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸ਼ੰਸ਼ਾ ਕੀਤੀ।