ਸੁਖਵਿੰਦਰ ਸਿੰਘ ਸਲੌਦੀ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਪਿੰ੍ਸੀਪਲ ਪ੍ਰਦੀਪ ਸਿੰਘ ਰੰਧਾਵਾ ਨੇ ਕੀਤੀ ਤੇ ਅੰਜੂ ਬਾਲਾ ਨੇ ਸਟੇਜ ਦਾ ਸੰਚਾਲਨ ਕੀਤਾ।

ਬੱਚਿਆਂ ਦੁਆਰਾ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ, ਗੀਤ, ਭਾਸ਼ਨ, ਲੇਖ-ਲਿਖਣ, ਪੇਂਟਿੰਗ ਤੇ ਨਾਟਕ ਪੇਸ਼ ਕੀਤੇ ਗਏ। ਸੁਖਜੀਵਨ, ਮਾਧੁਰੀ ਸ਼ਰਮਾ ਤੇ ਦਿਪਾਂਸ਼ ਵਰਮਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ। ਪਿੰ੍ਸੀਪਲ ਪ੍ਰਦੀਪ ਸਿੰਘ ਰੰਧਾਵਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ। ਸਮਾਗਮ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਗਤ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹਰਜੀਤ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਨਵਦੀਪ ਸਿੰਘ, ਜਤਿੰਦਰ ਸਿੰਘ, ਲਵਪ੍ਰਰੀਤ ਸਿੰਘ, ਗੁਰਦੀਪ ਸਿੰਘ, ਸਿੰਪਲ, ਹਰਦੀਪ ਕੌਰ, ਰਾਜਦੀਪ ਕੌਰ, ਅਮਨਦੀਪ ਕੌਰ, ਗਗਨਦੀਪ ਕੌਰ, ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।