ਸੁਖਦੇਵ ਗਰਗ, ਜਗਰਾਓਂ

ਸਪਰਿੰਗ ਡਿਊ ਪਬਲਿਕ ਸਕੂਲ ਵਿਚ ਇਕ ਰੋਜ਼ਾ ਟੀਚਰ ਟ੍ਰੇਨਿੰਗ ਵਰਕਸ਼ਾਪ ਲਾਈ ਗਈ, ਇਸ ਦੌਰਾਨ ਅਧਿਆਪਕਾ ਨੰੂ ਨਵਨੀਤ ਕੌਰ ਨੇ ਸਿਖਲਾਈ ਦਿੱਤੀ। ਪਿ੍ਰੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਸਕੂਲ ਅਧਿਆਪਕਾ ਨੰੂ ਆਧੁਨਿਕ ਤਕਨੀਕ ਤੋਂ ਜਾਣੂ ਕਰਵਾਉਣ ਲਈ ਹਰੇਕ ਸਾਲ ਟੀਚਰ ਟ੍ਰੇਨਿੰਗ ਪ੍ਰਰੋਗਰਾਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੀਬੀਐੱਸਈ ਵੱਲੋਂ ਅਧਿਆਪਕਾਂ ਦੀ ਤਿਆਰੀ ਕਰਵਾਉਣ ਦੇ ਨਾਲ ਅਧਿਆਪਕਾਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿਚ ਹਿੱਸਾ ਲੈ ਰਹੇ 35 ਅਧਿਆਪਕਾਂ ਨੰੂ ਨਵਨੀਤ ਕੌਰ ਨੇ ਕਲਾਸ ਰੂਮ, ਮੈਨੇਜਮੈਂਟ, ਟਾਈਮ ਮੈਨੇਜਮੈਂਟ ਤੇ ਵਿਦਿਆਰਥੀਆਂ ਵੱਲੋਂ ਆਉਣ ਵਾਲੀਆਂ ਕਮੀਆਂ ਨੂੰ ਦੂਰ ਕਰਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿਚ ਅਧਿਆਪਕਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਹੱਲ ਲੱਭਿਆ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਤਿਆਰੀ ਕੀਤੀ। ਇਸ ਮੌਕੇ ਨਵਨੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਅਪਣਾਉਣ ਦੀ ਜ਼ਰੂਰਤ ਹੈ ਅਤੇ ਉੁਨ੍ਹਾਂ ਨੂੰ ਇਸ ਰਾਹੀ ਜ਼ਿੰਮੇਵਾਰ ਨਾਗਰਿਕ ਬਣਾਇਆ ਜਾ ਸਕਦਾ ਹੈ ਤੇ ਉੁਨ੍ਹਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਅਤੇ ਮੈਨੇਜਰ ਮਨਦੀਪ ਚੌਹਾਨ ਨੇ ਵਰਕਸ਼ਾਪ ਕਰਾਉਣ ਦੀ ਪ੍ਰਸ਼ੰਸਾ ਕੀਤੀ।