- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁੜੀਆਂ ਨੇ ਸਾਉਣ ਮਹੀਨਾ ਦਿਨ ਤੀਆਂ ਦੇ, ਸਭੇ ਸਹੇਲੀਆਂ ਆਈਆਂ, ਨੀ ਸੰਤੋ,ਸ਼ਾਮੋ ਹੋਈਆਂ ਕੱਠੀਆਂ, ਵੱਡੇ ਘਰਾਂ ਦੀਆਂ ਜਾਈਆਂ…ਬੋਲੀ ਨਾਲ ਰੰਗ ਬੰਨ ਦਿੱਤਾ। ਇਸ ਮੌਕੇ ਸਾਬਕਾ ਬੈਂਕ ਅਧਿਕਾਰੀ ਵੀਕੇ ਖੁੱਲਰ ਨੇ ਵੀ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਸ਼ਿਵਾ ਜੀ ਨਗਰ ਸਥਿੱਤ ਸ਼ਿਵਾਲਿਕ ਵਿੱਦਿਆ ਮੰਦਿਰ ਵਿੱਚ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ਼ਸ਼ੀਕਾਂਤ ਦੀ ਅਗਵਾਈ ਹੇਠ ਕਰਵਾਏ ਗਏ ਤੀਆਂ ਦੇ ਤਿਉਹਾਰ ਦੌਰਾਨ ਸੰਸਥਾ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਕੁੜੀਆਂ ਦਾ ਮਨਪਸੰਦੀ ਦਾ ਇੱਕ ਸੱਭਿਆਚਾਰਕ ਤਿਉਹਾਰ ਹੁੰਦਾ ਹੈ, ਜਿਸ ਦੀ ਉਡੀਕ ਕੁੜੀਆਂ ਸਾਉਣ ਚੜ੍ਹਨ ਤੋਂ ਪਹਿਲਾਂ ਹੀ ਕਰਨ ਲੱਗ ਜਾਂਦੀਆਂ ਹਨ। ਇਸ ਮੌਕੇ ਕੁੜੀਆਂ ਨੇ ਬੋਲੀਆਂ ਪਾ ਕੇ ਖੂਬ ਗਿੱਧਾ ਪਾਇਆ ਤੇ ਖ਼ੁਸ਼ੀ ਮਨਾਈ। ਕੁੜੀਆਂ ਨੇ ਸਾਉਣ ਮਹੀਨਾ ਦਿਨ ਤੀਆਂ ਦੇ, ਸਭੇ ਸਹੇਲੀਆਂ ਆਈਆਂ, ਨੀ ਸੰਤੋ,ਸ਼ਾਮੋ ਹੋਈਆਂ ਕੱਠੀਆਂ, ਵੱਡੇ ਘਰਾਂ ਦੀਆਂ ਜਾਈਆਂ…ਬੋਲੀ ਨਾਲ ਰੰਗ ਬੰਨ ਦਿੱਤਾ। ਇਸ ਮੌਕੇ ਸਾਬਕਾ ਬੈਂਕ ਅਧਿਕਾਰੀ ਵੀਕੇ ਖੁੱਲਰ ਨੇ ਵੀ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।